Tuesday, July 28, 2026

ਕੈਬਨਿਟ ਮੰਤਰੀ ਸੋਨੀ ਨੇ 13 ਪਰਿਵਾਰਾਂ ਨੂੰ ਆਰਥਿਕ ਮਦਦ ਵਜੋਂ ਦਿੱਤੇ 20-20 ਹਜ਼ਾਰ ਦੇ ਚੈਕ

ਕਿਹਾ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਲੋਕ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 55 ਅਧੀਨ ਪੈਂਦੇ ਇਲਾਕੇ ਜਵਾਲਾ ਐਸਟੇਟ ਵਿਖੇ 13 ਪਰਿਵਾਰਾਂ ਨੂੰ ਆਰਥਿਕ ਮਦਦ ਵਜੋਂ 20-20 ਹਜ਼ਾਰ ਦੀ ਰਾਸ਼ੀ ਦੇ 2.60 ਲੱਖ ਰੁਪਏ ਦੇ ਚੈਕ ਭੇਟ ਕੀਤੇ।
                   ਮੰਤਰੀ ਸੋਨੀ ਨੇ ਇਸ ਸਮੇਂ ਕਿਹਾ ਕਿ ਕੁਦਰਤੀ ਆਫਤਾਂ, ਬਿਮਾਰੀ ਅਤੇ ਕਰੋਨਾ ਮਹਾਂਮਾਰੀ ਦੌਰਾਨ ਕੁੱਝ ਪਰਿਵਾਰਾਂ ਦੀ ਆਰਥਿਕ ਸਥਿਤੀ ਕਾਫੀ ਕਮਜ਼ੋਰ ਹੋ ਗਈ ਸੀ, ਜਿੰਨਾਂ ਦੀ ਆਰਥਿਕ ਮਦਦ ਲਈ ਇਨ੍ਹਾਂ ਪਰਿਵਾਰਾਂ ਨੂੰ ਇਹ ਰਾਸ਼ੀ ਦਿੱਤੀ ਗਈ ਹੈ।ਉਨਾਂ ਕਿਹਾ ਕਿ ਕਰੋਨਾ ਮਹਾਾਂਮਰੀ ਦੌਰਾਨ ਕਾਫੀ ਲੋਕਾਂ ਦਾ ਕੰਮਕਾਜ਼ ਪ੍ਰਭਾਵਿਤ ਹੋਇਆ ਹੈ ਅਤੇ ਉਨਾਂ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਪਰਿਵਾਰਾਂ ਦੀ ਮਦਦ ਕਰੀਏ।ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰਜ਼ ਕਰਨ।ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਭਿਆਨਕ ਰੂਪ ਵਿੱਚ ਆਪਣੇ ਪੈਰ ਪਸਾਰ ਰਹੀ ਹੈ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।
ਉਨਾਂ ਕਿਹਾ ਕਿ ਕਰੋਨਾ ਵੈਕਸੀਨ ਸਬੰਧੀ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਪਰ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ 45 ਸਾਲ ਤੋਂ ਵਧੇਰੇ ਉਮਰ ਵਾਲੇ ਲੋਕਾਂ ਨੂੰ ਕਰੋਨਾ ਵੈਕਸੀਨ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਲਗਾਈ ਜਾ ਰਹੀ ਹੈ।
                     ਇਸ ਮੌਕੇ ਪਰਮਜੀਤ ਸਿੰਘ ਚੋਪੜਾ, ਗੁਲਸ਼ਨ ਭਗਤ, ਅਸ਼ਵਨੀ ਕੁਮਾਰ, ਸੁਸ਼ੀਲ ਭਗਤ, ਇੰਦਰਜੀਤ ਸ਼ਰਮ ਤੋਂ ਇਲਾਵਾ ਇਲਾਕਾ ਵਾਸੀ ਵੀ ਹਾਜਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …