ਨਵਾਂਸ਼ਹਿਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 535 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 90 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾੳੂਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
Check Also
2109 ਪੈਨਸ਼ਨਰਾਂ ਦੀ ਮੌਤ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਰਿਕਾਰਡ ਕੀਤਾ ਜਾਵੇਗਾ ਅਪਡੇਟ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਇੰਜ: ਸੁਰਿੰਦਰ ਕੁਮਾਰ ਬੈਂਸ ਵੰਡ ਬਾਰਡਰ ਜੋਨ ਅੰਮ੍ਰਿਤਸਰ ਵਲੋਂ …
Punjab Post Daily Online Newspaper & Print Media