ਨਵਾਂਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਜਸਟਿਸ ਹਰਸਿਮਰਨ ਸਿੰਘ ਸੇਠੀ ਵੱਲੋਂ ਅੱਜ ਜ਼ਿਲ੍ਹਾ
ਸ਼ਹੀਦ ਭਗਤ ਸਿੰਘ ਨਗਰ ਦੀਆਂ ਨਵਾਂਸ਼ਹਿਰ ਅਤੇ ਬਲਾਚੌਰ ਅਦਾਲਤਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਦਾਲਤਾਂ ਵਿਚ ਚੱਲ ਰਹੇ ਕੰਮਾਂ ਦੀ ਪੜਤਾਲ ਕੀਤੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਕੋਰਟ ਕੰਪਲੈਕਸ ਨਵਾਂਸ਼ਹਿਰ ਪੁੱਜਣ ’ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਏ. ਐਸ ਗਰੇਵਾਲ ਦੀ ਅਗਵਾਈ ਵਿਚ ਸਮੂਹ ਜੁਡੀਸ਼ੀਅਲ ਅਫ਼ਸਰਾਂ ਅਤੇ ਬਾਰ ਐਸੋਸੀਏਸ਼ਨ ਨਵਾਂਸ਼ਹਿਰ ਦੇ ਵਕੀਲਾਂ ਵੱਲੋਂ ਗੁਲਦਸਤੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।ਉਨ੍ਹਾਂ ਬਾਰ ਐਸੋਸੀਏਸ਼ਨ ਦੇ ਹਾਲ ਵਿਚ ਵਕੀਲਾਂ ਨੂੰ ਸੰਬੋਧਨ ਵੀ ਕੀਤਾ ਅਤੇ ਚੰਡੀਗੜ੍ਹ ਰੋਡ ’ਤੇ ਉਸਾਰੀ ਅਧੀਨ ਨਵੇਂ ਕੋਰਟ ਕੰਪਲੈਕਸ ਵਿਖੇ ਫ਼ਲਦਾਰ ਅਤੇ ਸਜ਼ਾਵਟੀ ਬੂਟੇ ਵੀ ਲਾਏ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਏ.ਐਸ ਗਰੇਵਾਲ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ ਅਲਕਾ ਮੀਨਾ, ਸਹਾਇਕ ਜ਼ਿਲ੍ਹਾ ਤੇ ਸੈਸ਼ਨ ਜੱਜ-1 ਰਣਧੀਰ ਵਰਮਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-2 ਪੁਨੀਤ ਮੋਹਨ ਸ਼ਰਮਾ, ਜ਼ਿਲ੍ਹਾ ਜੱਜ ਫੈਮਿਲੀ ਕੋਰਟ ਅਸ਼ੋਕ ਕਪੂਰ, ਸਿਵਲ ਜੱਜ ਸੀਨੀਅਰ ਡਵੀਜ਼ਨ ਯੁਕਤੀ ਗੋਇਲ, ਸੀ. ਜੇ. ਐਮ-ਕਮ-ਸੀ.ਜੇ (ਐਸ. ਡੀ) ਰਮਨ ਸ਼ਰਮਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ, ਵਧੀਕ ਸਿਵਲ ਜੱਜ ਸੀਨੀਅਰ ਡਵੀਜ਼ਨ ਨਵਦੀਪ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਲਵਲੀਨ ਸੰਧੂ, ਸਿਵਲ ਜੱਜ ਜੂਨੀਅਰ ਡਵੀਜ਼ਨ ਹਰਪ੍ਰੀਤ ਕੌਰ ਨਾਫ਼ਰਾ, ਸਿਵਲ ਜੱਜ ਜੂਨੀਅਰ ਡਵੀਜ਼ਨ ਕਵਿਤਾ, ਸਿਵਲ ਜੱਜ ਜੂਨੀਅਰ ਡਵੀਜ਼ਨ ਬਲਾਚੌਰ ਸੀਮਾ ਅਗਨੀਹੋਤਰੀ, ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਬਲਾਚੌਰ ਬਲਵਿੰਦਰ ਕੌਰ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਪਾਲ ਕਾਹਲੋਂ, ਐਸ.ਐਸ ਝਿੱਕਾ ਆਦਿ ਹਾਜ਼ਰ ਸਨ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media