ਸਿਹਤ ਬਲਾਕ ਦੇ ਵੱਖ-ਵੱਖ ਟੀਕਾਕਰਨ ਕੇਂਦਰਾਂ ਦੀ ਕੀਤੀ ਚੈਕਿੰਗ
ਨਵਾਂ ਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱੱਢੀ ਹੋਈ ਹੈ।ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਅੱਜ ਮਿੰਨੀ ਪੀ.ਐਚ.ਸੀ ਜਾਡਲਾ ਸਮੇਤ ਵੱਖ-ਵੱਖ ਟੀਕਾਕਰਨ ਕੇਂਦਰਾਂ ਵਿਚ ਚੱਲ ਰਹੇ ਟੀਕਾਕਰਨ ਦੇ ਕੰਮ ਦੀ ਸਮੀਖਿਆ ਕੀਤੀ।
ਇਸ ਮੌਕੇ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕੀਤੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਅਤੇ ਕੋਵਿਡ ਰੋਕੂ ਟੀਕਾਕਰਨ ਲਈ ਇਕ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਮਿੱਥਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦੇ ਕੇ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …