ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ ਹਰਿਆਣਾ ਤੋਂ ਅਗਲੇ ਪੜਾਅ ਬਹਾਦਰਗੜ੍ਹ ਲਈ ਰਵਾਨਾ ਹੋਇਆ।ਇਸ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਗਸੀਰ ਸਿੰਘ ਮਾਂਗੇਆਣਾ ਤੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਦਿੱਤੇ ਗਏ।ਇਸ ਤੋਂ ਪਹਿਲਾਂ ਦੇਰ ਰਾਤ ਨਗਰ ਕੀਰਤਨ ਦੇ ਜੀਂਦ ਪਹੁੰਚਣ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।
ਜੀਂਦ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੰਗਤਾਂ ਅੰਦਰ ਭਾਰੀ ਉਤਸ਼ਾਹ ਸੀ। ਹਾਜ਼ਰ ਸੰਗਤਾਂ ਨੇ ਪਾਲਕੀ ਸਾਹਿਬ ਉਪਰ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ।ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ।
ਇਸ ਸਮੇਂ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ਼ ਮੰਗਪ੍ਰੀਤ ਸਿੰਘ, ਮਲਕ ਸਿੰਘ ਚੀਮਾਂ, ਮੈਨੇਜਰ ਸੁਖਵਿੰਦਰ ਸਿੰਘ ਜੀਂਦ, ਮੁੱਖ ਗ੍ਰੰਥੀ ਗੁਰਵਿੰਦਰ ਸਿੰਘ ਰੱਤਕ, ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ ਦਿੱਲੀ ਮਿਸ਼ਨ, ਸੁਪਰਵਾਈਜ਼ਰ ਹਰਭਜਨ ਸਿੰਘ ਤੇ ਜਰਨੈਲ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਟਹਿਲ ਸਿੰਘ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media