Tuesday, March 24, 2026

ਕਿਸਾਨ ਮੰਡੀਆਂ ‘ਚ ਕਣਕ ਦੀ ਸੁੱਕੀ ਫਸਲ ਹੀ ਲੈ ਕੇ ਆਉਣ – ਡਿਪਟੀ ਕਮਿਸ਼ਨਰ

10 ਅਪ੍ਰੈਲ ਤੋਂ ਜ਼ਿਲੇ੍ਹ ਦੇ 57 ਖਰੀਦ ਕੇਦਰਾਂ ‘ਚ ਪ੍ਰਬੰਧ ਮੁਕੰਮਲ

ਅੰਮ੍ਰਿਤਸਰ, 9 ਅਪੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਜ਼ਿਲੇ ਦੀਆਂ 57 ਮੰਡੀਆਂ ਵਿੱਚ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
                      ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗੁਰਪੀ੍ਰਤ ਸਿੰਘ ਖਹਿਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿਚ ਕਣਕ ਦੀ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਮੰਡੀਕਰਨ ਦੋਰਾਨ ਕਿਸੇ ਤਰਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਨਾਂ੍ਹ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਵਾਢੀ ਕਰਦੇ ਸਮੇਂ ਨਮੀ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾ੍ਹ ਪੱਕਣ ‘ਤੇ ਹੀ ਕਰਨੀ ਚਾਹੀਦੀ ਹੈ ਤਾਂ ਜੋ ਉਪਜ ਦੀ ਕੁਆਲਟੀ ਵਿਚ ਕੋਈ ਮਾੜਾ ਅਸਰ ਨਾ ਪਵੇ।ਉਨਾਂ ਕਿਹਾ ਕਿ ਕਣਕ ਦੇ ਦਾਣਿਆਂ ਵਿੱਚ ਨਮੀ 12 ਫੀਸਦੀ ਤੋ ਜਿਆਦਾ ਨਹੀ ਹੋਣੀ ਚਾਹੀਦੀ।ਉਨਾਂ੍ਹ ਦੱਸਿਆ ਕਿ ਕਣਕ ਤੋ ਅੱਗ ਨੂੰ ਬਚਾਉੋਣ ਲਈ ਬਿਜਲੀ ਵਿਭਾਗ ਵਲੋਂ ਵੀ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਲੋੜ ਪੈਣ ‘ਤੇ ਕੰਟਰੋਲ ਰੂਮ ਦੇ ਨੰਬਰ 96461-06836 ਤੇ ਫੋਨ ਵੀ ਕੀਤਾ ਜਾ ਸਕਦਾ ਹੈ ਜਾਂ ਵਟਸਐਪ ਨੰ: 9646106835 ਦੀ ਸਹਾਇਤਾ ਵੀ ਲਈ ਜਾ ਸਕਦੀ ਹੈ।
                       ਮੁੱਖ ਖੇਤੀਬਾੜੀ ਅਫਸਰ ਡਾ. ਕੁਲਜੀਤ ਸਿੰਘ ਸੈਣੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਣਕ ਦੇ ਦਾਣੇ ਦੰਦਾਂ ਨਾਲ ਚਬਾਉਣ ‘ਤੇ ਕੜਕ ਕਰ ਕੇ ਟੁੱਟਣ ਤਾਂ ਸਮਝੋ ਕਿ ਨਮੀ ਦੀ ਮਾਤਰਾ ਪੂਰੀ ਹੈ, ਪਰ ਜੇਕਰ ਅਜਿਹਾ ਨਹੀ ਹੁੰਦਾ ਤਾਂ ਹੋਰ ਸੁਕਾਉਣ ਦੀ ਜ਼ਰੂਰਤ ਹੈ।ਕਣਕ ਦੀ ਕਟਾਈ ਦਾ ਕੰਮ ਮੁਕੰਮਲ ਹੋਣ ‘ਤੇ ਹੀ ਤੁੜੀ ਬਣਾਉਣ ਲਈ ਰੀਪਰ ਦੀ ਵਰਤੋ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਹਰੇਕ ਕਿਸਾਨ ਨੂੰ ਅੱਗ ਬੁਝਾਉ ਮਹਿਕਮੇ ਦਾ ਨੰਬਰ 101 ਯਾਦ ਰੱਖਣਾ ਚਾਹੀਦਾ ਹੈ ਤਾਂ ਜੋ ਜ਼ਰੂਰਤ ਪੈਣ ਤੇ ਤੁਰੰਤ ਰਾਬਤਾ ਕਾਇਮ ਕੀਤਾ ਜਾ ਸਕੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …