Thursday, March 19, 2026

ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣੋਂ ਭੱਜੀ ਸਰਕਾਰ – ਕਾਮਰੇਡ ਗੋਰਾ

ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿਹਾ ਹੈ ਕਿ ਕੰਮ ਨੂੰ ਬੁਨਿਆਦੀ ਸੰਵਿਧਾਨਕ ਅਧਿਕਾਰ ਬਣਾਇਆ ਜਾਵੇ।ਸੂਬਾਈ ਅਤੇ ਕੇਂਦਰੀ ਸਰਕਾਰੀ ਅਦਾਰਿਆਂ ਵਿਚ ਖਾਲੀ ਪਈਆਂ 30ਲੱਖ ਨੌਕਰੀਆਂ ਲਈ ਭਰਤੀ ਕੀਤੀ ਜਾਵੇ, ਤਾਲਾਬੰਦੀਆ ਅਤੇ ਮਿੱਲਬੰਦੀਆ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ, ਕੰਮ ਦਾ ਹਫਤਾ 5 ਦਿਨਾਂ ਦਾ ਅਤੇ ਹਫਤੇ ਵਿਚ 35 ਘੰਟੇ ਕੰਮ ਦੀ ਹੱਦ ਤੈਅ ਕਰਨ ਅਤੇ 6 ਘੰਟੇ ਦੀਆਂ ਸ਼ਿਫਟਾਂ ਨਿਸ਼ਚਿਤ ਕੀਤੀਆਂ ਜਾਣ।ਖੇਤੀ ਅਧਾਰਿਤ ਸਨਅਤਾਂ ਨੂੰ ਉਤਸ਼ਾਹਿਤ ਕਰਨ, ਮਨਰੇਗਾ ਨੂੰ ਸ਼ਹਿਰਾਂ ਵਿੱਚ ਵੀ ਲਾਗੂ ਕਰਨ, ਦਿਹਾੜੀ 700 ਰੁਪਏ ਅਤੇ ਸਾਲ ਦੌਰਾਨ 200 ਦਿਨ ਕੰਮ ਦੀ ਗਰੰਟੀ ਕਰਨ ਦੀ ਮੰਗ ਕੀਤੀ ਗਈ।ਕਾਮਰੇਡ ਗੋਰਾ ਨੇ ਕਿਹਾ ਕਿ ਬਾਲ ਮਜ਼ਦੂਰੀ ਖਤਮ ਕਰਕੇ ਸਾਰੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕੀਤਾ ਜਾਵੇ ਅਤੇ ਹਰ ਤਰਾਂ ਦੀ ਤਕਨੀਕੀ ਪੜ੍ਹਾਈ, ਤਕਨੀਕੀ ਵਿਕਾਸ ਅਤੇ ਹੁਨਰ ਵਿਕਾਸ ਦੇ ਕੰਮ ਦੀ ਜਿੰਮੇਵਾਰੀ ਸਰਕਾਰ ਨੂੰ ਅਪਣੇ ਸਿਰ ਲੈਣੀ ਚਾਹੀਦੀ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …