ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਥੇ ਦੇਸ਼ ਅੰਦਰ ਨੋਬਲ ਕਰੋਨਾ ਵਾਇਰਸ ਵਰਗੀ ਮਹਾਮਾਰੀ ਦਾ ਹਵਾਲਾ ਦਿੰਦੇ ਹੋਏ ਸਰਕਾਰਾਂ ਕੋਝੀਆ ਚਾਲਾਂ ਖੇਡ
ਰਹੀਆਂ ਹਨ, ਉਥੇ ਇਸ ਦਾ ਪ੍ਰਭਾਵ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਉਪਰ ਬਹੁਤ ਜਿਆਦਾ ਪੈ ਰਿਹਾ ਹੈ।ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਜਾਰੀ ਬਿਆਨ ਵਿੱਚ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਵਲੋਂ ਪਹਿਲਾਂ ਨੋਟਬੰਦੀ ਕਰਕੇ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਤੇ ਕੰਮਾਂ ਬਹੁਤ ਹੀ ਮਾੜਾ ਅਸਰ ਪਾ ਦਿੱਤਾ ਸੀ।ਪਿਛਲੇ ਸਾਲ ਜਦੋਂ ਕਰੋਨਾ ਦਾ ਹਵਾਲਾ ਦੇ ਕੇ ਦੇਸ਼ ਅੰਦਰ ਤਾਲਾਬੰਦੀ ਕੀਤੀ ਤਾਂ ਮਜ਼ਦੂਰ ਵਰਗ ਨੂੰ ਸਭ ਤੋਂ ਵੱਧ ਮੁਸੀਬਤ ਦਾ ਸਾਹਮਣਾ ਕਰਨਾ ਪਿਆ ਅਤੇ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਵੀ ਇਹ ਵੱਡੀ ਮਾਰ ਝੱਲਣੀ ਪਈ ਹੈ।ਉਨਾਂ ਕਿਹਾ ਕਿ ਛੋਟੇ ਵਪਾਰੀ ਅਤੇ ਦੁਕਾਨਦਾਰ ਆਪਣਾ ਰੁਜ਼ਗਾਰ ਵਧਾਉਣ ਲਈ ਬੈਂਕਾਂ ਤੋਂ ਕਰਜ਼ਾ ਚੁੱਕਦੇ ਹਨ।ਅਜਿਹੇ ਹਾਲਾਤਾਂ ‘ਚ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਵਾਂਗ ਵਪਾਰੀ ਵਰਗ ਨੂੰ ਵੀ ਰਾਹਤ ਦੇਣ ਅਤੇ ਉਨ੍ਹਾਂ ਨੂੰ ਬੈਂਕਾਂ ਵਲੋਂ ਕਰਜ਼ਾ ਵਾਪਸੀ ਲਈ ਵਾਧੂ ਸਮਾਂ ਦਿੱਤਾ ਜਾਵੇ ।
ਛਾਜਲੀ ਨੇ ਚੇਤਾਵਨੀ ਦਿੱਤੀ ਕਿ ਛੋਟੇ ਕਾਰੋਬਾਰੀ, ਦੁਕਾਨਦਾਰ ਤੇ ਵਪਾਰੀ ਵਰਗ ਨਾਲ ਕਿਸੇ ਕਿਸਮ ਦਾ ਧੱਕਾ ਬਰਟਦਾਸ਼ਤ ਨਹੀਂ ਕੀਤਾ ਜਾਵੇਗਾ।ਜੇਕਰ ਬੈਂਕਾਂ ਇਨ੍ਹਾਂ ਦੀਆਂ ਜਾਇਦਾਦਾਂ ਦੀਆਂ ਕੁਰਕੀਆਂ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ਤਾਂ ਸਖ਼ਤ ਵਿਰੋਧ ਕਰਕੇ ਉਨ੍ਹਾਂ ਨੂੰ ਬੇਰੰਗ ਵਾਪਸ ਭੇਜਿਆ ਜਾਵੇਗਾ ਅਤੇ ਜਥੇਬੰਦੀ ਵਪਾਰੀ ਵਰਗ ਲਈ ਵੱਡੇ ਪੱਧਰ ‘ਤੇ ਸੰਘਰਸ਼ ਵਿੱਢੇਗੀ।
Punjab Post Daily Online Newspaper & Print Media