ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਗਜੀਤ ਸਿੰਘ ਵੱਲੋਂ ਮੰਗ ਗੁਰਪ੍ਰਸ਼ਾਦ ਸਿੰਘ ਮੰਗਾ (ਜ਼ਿਲ੍ਹਾ
ਕੋਆਰਡੀਨੇਟਰ ਵਿਵਹਾਰ ਪਰਿਵਰਤਨ) ਦੇ ਲਿਖੇ ਅਤੇ ਗਾਏ ਗੀਤ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਿਕਾਰਡ ਕਰਵਾਇਆ ਗਿਆ ਹੈ। ਉਸ ਦੀ ਪ੍ਰਮੋਸ਼ਨ ਕਰਦਿਆਂ ਇਸ ਦੇ ਕਲਾਕਾਰਾਂ ਦਾ ਸਨਮਾਨ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੇ ਕਿਹਾ ਕਿ ਇਹ ਗੀਤ ਨੌਜਵਾਨਾਂ ਨੂੰ ਗੁਮਰਾਹ ਕਰ ਕੇ ਨਸ਼ਿਆਂ ਵੱਲ ਧਕੇਲਣ ਵਾਲੇ ਗਿਰੋਹਾਂ ਦੇ ਮੂੰਹ ’ਤੇ ਕਰਾਰੀ ਚਪੇੜ ਹੈ। ਇਸ ਨਾਲ ਜਿਥੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ, ਉਥੇ ਲੱਚਰਤਾ ਅਤੇ ਹਥਿਆਰਾਂ ਆਦਿ ਨੂੰ ਵਧਾਵਾ ਦੇਣ ਵਾਲੇ ਗੀਤਾਂ ਤੋਂ ਵੀ ਆਪਣਾ ਰੁਖ ਮੋੜਨਗੇ। ਉਨ੍ਹਾਂ ਸਮੂਹ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਗੀਤ ਨੂੰ ਵੱਧ ਤੋਂ ਵੱਧ ਸੁਣਨ ਅਤੇ ਅੱਗੇ ਤੋਂ ਅੱਗੇ ਭੇਜਣ ਤਾਂ ਕਿ ਅਜਿਹੇ ਗੀਤਾਂ ਜ਼ਰੀਏ ਨੌਜਵਾਨ ਵਰਗ ਨੂੰ ਸਾਕਾਰਾਤਮਕ ਤਰੀਕੇ ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ।ਉਨ੍ਹਾਂ ਮੰਗ ਗੁਰਪ੍ਰਸ਼ਾਦ ਮੰਗਾ, ਅਦਾਕਾਰ ਸੁਰਜੀਤ ਮਝੂਰ (ਲੈਕਚਰਾਰ) ਅਤੇ ਆਜ਼ਾਦ ਰੰਗ ਮੰਗ ਦੀ ਡਾਇਰੈਕਟਰ ਬੀਬਾ ਕੁਲਵੰਤ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਮਰੀਕ ਸਿੰਘ, ਸੁਪਰਡੈਂਟ ਜਸਵਿੰਦਰ ਸਿੰਘ, ਮੈਡਮ ਰੀਨਾ ਰਾਏ, ਦੇਸ ਰਾਜ, ਦੀਪਕ, ਰਾਕੇਸ਼ ਕੁਮਾਰ, ਸੁਖਪ੍ਰੀਤ ਸਿੰਘ, ਜਤਿੰਦਰ ਸਿੰਘ, ਬਲਵੰਤ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media