ਅੰਮ੍ਰਿਤਸਰ, 10 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ
ਦੀ ਅਗਵਾਈ ਹੇਠ ਮਨਾਏ ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਸ਼ਿਰਕਤ ਕੀਤੀ।ਪੋ੍ਰਗਰਾਮ ਦਾ ਆਗਾਜ਼ ਐਮ.ਐਸ.ਸੀ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।
ਇਸ ਤੋਂ ਪਹਿਲਾਂ ਪ੍ਰਿਸੀਪਲ ਡਾ. ਕਮਲਜੀਤ ਕੌਰ ਨੇ ਡਾ. ਗਿੱਲ ਦਾ ਫੁੱਲਾਂ ਦਾ ਪੌਦਾ ਭੇਂਟ ਕਰਦੇ ਹੋਏ ਸਵਾਗਤ ਕੀਤਾ।ਡਾ. ਕਮਲਜੀਤ ਕੌਰ ਨੇ ਵਿਸ਼ਵ ਸਿਹਤ ਦਿਵਸ ਦਾ ਮਹੱਤਵ ਦੱਸਦੇ ਹੋਏ ਇਸ ਦੇ ਮੁੱਖ ਵਿਸ਼ੇ ’ਤੇ ਚਾਨਣਾ ਪਾਇਆ ਗਿਆ।ਡਾ. ਸੁਖਚੈਨ ਸਿੰਘ ਗਿੱਲ ਨੇ ਸਿਹਤ ਸਬੰਧੀ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕੋਵਿਡ-19 ਮਹਾਮਾਰੀ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਵੀ ਵਿਦਿਆਰਥੀਆਂ ਕਿਹਾ।ਲੈਕਚਰਾਰ ਜਤਿੰਦਰ ਕੌਰ ਨੇ ਆਪਣੇ ਵਿਚਾਰ ਪ੍ਰਗਟਾਏ।ਵਦਿਆਰਥੀਆਂ ਨੇ ਵਿਸ਼ਵ ਸਿਹਤ ਦਿਵਸ ਕਵਿਤਾਵਾਂ ਅਤੇ ਭਾਸ਼ਣ ਦਿੱਤੇ ਤੇ ਇਕ ਨਾਟਕ ਵੀ ਪੇਸ਼ ਕੀਤਾ।ਲੈਕਚਰਾਰ ਭਾਵਨਾ ਗੁਪਤਾ ਨੇ ਸਟੇਜ਼ ਸੰਭਾਲੀ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media