ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਮਜ਼ਨੂੰ ਕਾ ਟਿੱਲਾ (ਦਿੱਲੀ) ਤੋਂ ਅਗਲੇ ਪੜਾਅ ਗੁਰਦੁਆਰਾ ਬਾਲਾ ਸਾਹਿਬ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ।ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ।
ਦਿੱਲੀ ਦੀਆਂ ਸੰਗਤਾਂ ਅੰਦਰ ਨਗਰ ਕੀਰਤਨ ਪ੍ਰਤੀ ਭਾਰੀ ਉਤਸ਼ਾਹ ਸੀ।ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰਦੇ ਹੋਏ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।ਨਗਰ ਕੀਰਤਨ ਦੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਅਤੇ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ।
ਇਸ ਸਮੇਂ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ਼ ਸੁਰਿੰਦਰਪਾਲ ਸਿੰਘ ਸਮਾਣਾ, ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ ਦਿੱਲੀ ਮਿਸ਼ਨ, ਇੰਚਾਰਜ ਕਰਤਾਰ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ, ਹੈੱਡ ਗ੍ਰੰਥੀ ਭਾਈ ਹਰਪ੍ਰੀਤ ਸਿੰਘ, ਗੁਰਪਾਲ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਜਸਬੀਰ ਸਿੰਘ, ਪ੍ਰਚਾਰਕ ਭਾਈ ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …