ਵਿਦਿਆਰਥੀਆਂ ਪੇਂਟਿੰਗ ਮੁਕਾਬਲਿਆਂ ‘ਚ ਵੱਧ ਚੜ੍ਹ ਕੇ ਲਿਆ ਭਾਗ
ਅੰਮ੍ਰਿਤਸਰ 11 ਅਪ੍ਰੈਲ (ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ
ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਦੀ ਅਗਵਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਰਹਿਨਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵੈਬੀਨਾਰ ਕਰਵਾਇਆ ਗਿਆ।ਜਿਸ ਵਿੱਚ ਹਿੱਸਾ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲੈਂਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਵੀਚਾਰ ਕੀਤੀ ਅਤੇ ਸਮਕਾਲੀ ਸਮੇਂ ਬਾਰੇ ਚਰਚਾ ਕਰਦਿਆਂ ਗੁਰੂ ਸਾਹਿਬ ਵਲੋਂ ਸਿੱਖ ਧਰਮ ਦੇ ਵਿਕਾਸ ਅਤੇ ਕਾਰਜ਼ਾਂ ਬਾਰੇ ਜਾਣੂ ਕਰਵਾਇਆ।
ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਜੀ ਦੀਆਂ ਬਣਾਈਆਂ ਹੋਈਆਂ ਪੇਂਟਿੰਗਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ।ਇਹਨਾਂ ਮੁਕਾਬਲਿਆਂ ਵਿੱਚ ਵੱਖ-ਵੱਖ ਜਮਾਤਾਂ ਨਾਲ ਸਬੰਧਿਤ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿੱਸਾ ਲਿਆ।ਕਾਲਜ ਦੇ ਪ੍ਰਿੰਸੀਪਲ ਡਾ. ਇਕਬਲ ਸਿੰਘ ਭੋਮਾ ਨੇ ਸੰਬੰਧਿਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ।ਉਹਨਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਕਿਸੇ ਵਿਸ਼ੇਸ਼ ਧਰਮ, ਕੌਮ ਜਾਂ ਫਿਰਕੇ ਨਾਲ ਸਬੰਧਿਤ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਕਲਿਆਣ ਲਈ ਪ੍ਰੇਰਿਤ ਹਨ।ਪੇਂਟਿੰਗ ਮੁਕਾਬਲੇ ਵਿੱਚ ਸ਼ੁਭਮ ਕੁਮਾਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਉਹਨਾਂ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਮੁਕਾਬਲਿਆਂ ਦਾ ਸੰਚਾਲਨ ਡਾ. ਮਨਜੀਤ ਕੌਰ, ਡਾ. ਰੁਪਿੰਦਰਪ੍ਰੀਤ ਕੌਰ, ਪ੍ਰੋ. ਜਤਿੰਦਰ ਕੌਰ, ਅਤੇ ਡਾ. ਨਿਸ਼ਾ ਛਾਬੜਾ ਨੇ ਕੀਤਾ।ਜਦਕਿ ਪ੍ਰੋ. ਅਮਾਨਤ ਮਸੀਹ, ਪ੍ਰੋ. ਬਲਕਰਨ ਸਿੰਘ ਅਤੇ ਮੈਡਮ ਬਬੀਤਾ ਨੇ ਅਹਿਮ ਭੂਮਿਕਾ ਨਿਭਾਈ।
Punjab Post Daily Online Newspaper & Print Media