ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਮੰਤਰੀ
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਰਾਹੋਂ ਵਿਖੇ ਜਥੇਦਾਰ ਫਾਰਮ ਐਂਡ ਰਿਜ਼ੋਰਟ ਦਾ ਸ਼ੁੱਭ ਆਰੰਭ ਕੀਤਾ ਗਿਆ।ਉਨ੍ਹਾਂ ਰਿਜ਼ੋਰਟ ਦੇ ਮਾਲਕ ਜਥੇਦਾਰ ਬਹਾਦਰ ਸਿੰਘ ਭਾਰਟਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪਰਿਵਾਰ ਵੱਲੋਂ ਪਿਛਲੇ 11 ਸਾਲਾਂ ਤੋਂ 151 ਧੀਆਂ ਦੀ ਲੋਹੜੀ ਮਨਾਈ ਜਾ ਰਹੀ ਹੈ।ਅਜਿਹੇ ਉਪਰਾਲਿਆਂ ਸਦਕਾ ਸਮਾਜ ਵਿਚ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਮਾਣ-ਸਤਿਕਾਰ ਮਿਲਣਾ ਸ਼ੁਰੂ ਹੋਇਆ ਹੈ ਅਤੇ ਲੋਕਾਂ ਦੀ ਸੋਚ ਵਿਚ ਵੱਡੀ ਤਬਦੀਲੀ ਆਈ ਹੈ।ਉਨ੍ਹਾਂ ਦੱਸਿਆ ਕਿ ਧੀਆਂ ਦੀ 11ਵੀ ਲੋਹੜੀ ਮਨਾਉਣ ਉਪਰੰਤ ਪਰਿਵਾਰ ਵੱਲੋਂ 2020 ਵਿਚ ਇਸ ਰਿਜ਼ਾਰਟ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਅਤੇ ਵਾਹਿਗੁਰੂ ਦਾ ਓਟ ਆਸਰਾ ਲੈਂਦਿਆਂ ਅੱਜ ਇਸ ਦਾ ਸ਼ੁੱਭ ਆਰੰਭ ਕੀਤਾ ਗਿਆ ਹੈ।
ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਭਾਈ ਗੁਰਦੀਪ ਸਿੰਘ ਬਠਿੰਡਾ, ਆਈ. ਜੀ ਗੁਰਸ਼ਰਨ ਸਿੰਘ ਸੰਧੂ, ਬਾਬਾ ਬਸਮ ਸਿੰਘ, ਜਰਨੈਲ ਸਿੰਘ ਵਾਹਦ, ਅਵਤਾਰ ਸਿੰਘ ਪਠਲਾਵਾ, ਜਥੇਦਾਰ ਬਹਾਦਰ ਸਿੰਘ ਭਾਰਟਾ, ਚੰਨੀ ਰਿਜ਼ਾਰਟ ਦੇ ਐਮ.ਡੀ ਚਰਨ ਕੌਰ ਚੰਨੀ, ਸਤਨਾਮ ਸਿੰਘ ਭਾਰਟਾ, ਪ੍ਰਭਜੋਤ ਸਿੰਘ ਭਾਰਟਾ, ਭਾਈ ਅਮਨਦੀਪ ਸਿੰਘ, ਭਾਈ ਜਤਿੰਦਰ ਸਿੰਘ ਈਸੜੂ, ਭਾਈ ਅੱਛਰਾ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media