ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 771 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 78 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਪੁਲਿਸ ਵੱਲੋਂ ਪਿੰਡਾਂ ਵਿਚ ਅਨਾੳੂਂਸਮੈਂਟਾਂ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ।ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media