ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਏ.ਡੀ.ਸੀ.ਪੀ-ਸਪੈਸ਼ਲ ਕਮ ਟਰੈਫਿਕ
ਸ਼੍ਰੀਮਤੀ ਜਸਵੰਤ ਕੌਰ ਰਿਆੜ, ਪੀ.ਪੀ.ਐਸ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਗੁਰਮੀਤ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਵੱਖ-ਵੱਖ ਪਿੰਡਾਂ ਤੋਂ ਗੰਨਾ ਲੈ ਕੇ ਆਉਂਦੇ ਟਰੈਕਟਰ ਟਰਾਲੀਆਂ ਨੂੰ ਰਿਫਲੈਕਟਰ ਲਗਾਏ ਗਏ।ਟਰੈਕਟਰ ਟਰਾਲੀ ਚਾਲਕਾਂ ਨੂੰ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਤੌਰ ‘ਤੇ ਲੇਨ ਡਰਾਇਵਿੰਗ ਦੀ ਪਾਲਣਾ ਕਰਨ ਅਤੇ ਹੌਲੀ ਚੱਲਣ ਵਾਲੇ ਵਹੀਕਲ ਖੱਬੀ ਲੇਨ ਅਤੇ ਤੇਜ਼ ਰਫਤਾਰ ਵਿੱਚ ਚੱਲਣ ਵਾਲੇ ਵਾਹਣ ਸੱਜੀ ਲੇਨ ਵਿੱਚ ਚਲਾਉਣ ਬਾਰੇ ਦੱਸਿਆ ਗਿਆ।ਹਾਈਵੇ ‘ਤੇ ਚੱਲਦੇ ਸਮੇਂ ਤੁਰੰਤ ਬਰੇਕ ਨਾ ਲਗਾਉਣ ਬਾਰੇ ਕਿਹਾ ਗਿਆ ਅਤੇ ਓਵਰਲੋਡਿੰਗ ਬਾਰੇ, ਡ੍ਰਿੰਕ ਐਂਡ ਡਰਾਇਵ, ਰੈਡ ਲਾਈਟ ਜੰਪ ਨਾ ਕਰਨ ਅਤੇ ਸ਼ਹਿਰ ਵਿੱਚ ਉਚੀ ਅਵਾਜ਼ ਵਿੱਚ ਸਪੀਕਰ ਨਾ ਚਲਾਉਣ ਬਾਰੇ ਕਿਹਾ ਗਿਆ।ਇਸ ਤੋਂ ਇਲਾਵਾ ਕੋਵਿਡ-19 ਦੇ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ, ਲੇਬਰ ਦਾ ਕੰਮ ਕਰਦੇ ਸਮੇਂ ਕਿਸੇ ਵੀ ਗਰਿੱਲ ਜਾਂ ਗੇਟ ਨੂੰ ਹੱਥ ਲਗਾਉਣ ਤੋਂ ਬਾਅਦ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣ ਜਾਂ ਸੈਨੀਟਾਈਜ਼ਰ ਦੀ ਵਰਤੋ ਕਰਨ ਲਈ ਕਿਹਾ ਗਿਆ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media