Sunday, June 21, 2026

400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਆਨਲਾਈਨ ਭਾਸ਼ਣ ਮੁਕਾਬਲੇ

ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਯੂੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਦੀ ਅਗਵਾਈ ਅਤੇ ਕਾਲਜ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਰਹਿਨਮਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਹਨਾਂ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸੰਬੰਧਿਤ ਆਨਲਾਈਨ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਇਕਬਲ ਸਿੰਘ ਭੋਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਾਵਾਇਆ।ਉਹਨਾਂ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਕਿਸੇ ਵਿਸ਼ੇਸ਼ ਧਰਮ, ਕੌਮ ਜਾਂ ਫਿਰਕੇ ਨਾਲ ਸਬੰਧਿਤ ਨਾ ਹੋ ਕੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦੀਆਂ ਹਨ।ਸਾਨੂੰ ਉਹਨਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਰਬਤ ਦੇ ਭਲੇ ਦੀ ਕਾਮਨਾ ਕਰਨੀ ਚਾਹੀਦੀ ਹੈ।
                   ਇਸ ਭਾਸ਼ਣ ਮੁਕਾਬਲੇ ਦਾ ਸੰਚਾਲਨ ਮਨੋ-ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਨਿਸ਼ਾ ਛਾਬੜਾ ਅਤੇ ਰਾਜਨੀਤੀ ਵਿਭਾਗ ਦੇ ਪ੍ਰੋਫੈਸਰ ਡਾ. ਮਨਜੀਤ ਕੌਰ ਨੇ ਕੀਤਾ।ਗਣਿਤ ਵਿਭਾਗ ਦੇ ਪ੍ਰੋਫੈਸਰ ਜਤਿੰਦਰ ਕੌਰ ਅਤੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਅਮਾਨਤ ਮਸੀਹ ਨੇ ਜੱਜ ਦੀ ਭੂਮਿਕਾ ਨਿਭਾਈ।ਮੁਕਾਬਲੇ ਵਿਚ ਬੀ.ਐਸ.ਸੀ ਕੰਪਿਊਟਰ ਸਾਇਸ ਸਮੈਸਟਰ ਚੋਥਾ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਅਤੇ ਬੀ.ਕਾਮ ਸਮੈਸਟਰ ਚੌਥਾ ਦੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਨੇ ਪਹਿਲਾ, ਬੀ.ਏ ਸਮੈਸਟਰ ਚੌਥਾ ਦੀ ਵਿਦਿਆਰਥਣ ਪਲਕ ਨੇ ਦੂਜਾ ਅਤੇ ਬੀ.ਏ ਸਮੈਸਟਰ ਚੌਥਾ ਦੇ ਵਿਦਿਆਰਥੀ ਗੁਰਜੀਤ ਸਿੰਘ ਨੇ ਤੀਜਾ ਸਾਥਨ ਹਾਸਿਲ ਕੀਤਾ।

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …