ਅੰਮ੍ਰਿਤਸਰ, 14 ਅਪ੍ਰੈਲ (ਸਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ
ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਰੋਜ਼ਗਾਰ ਮੇਲੇ ਦੌਰਾਨ 217 ਪ੍ਰਾਰਥੀਆਂ ਵਿਚੋਂ 113 ਦੀ ਨੌਕਰੀ ਲਈ ਚੋਣ ਕੀਤੀ ਗਈ।
ਰੋਜਗਾਰ ਮੇਲੇ ਵਿੱਚ ਮੁੱਖ ਤੌਰ ‘ਤੇ ਭਾਗ ਲੈਣ ਵਾਲੀਆਂ ਕੰਪਨੀਆਂ ਵਿੱਚ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਗੂਗਲ ਪੇਅ, ਸਿੰਬਾ ਕਵਾਰਟਸ, ਵੈਬਰਸ, ਮੈਕਸ ਲਾਈਫ ਇੰਸ਼ੋਰੈਂਸ, ਐਨ.ਆਈ.ਆਈ.ਟੀ ਆਦਿ ਸ਼ਾਮਲ ਸਨ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਅਪ੍ਰੈਲ-2021 ਮਹੀਨੇ ਦੌਰਾਨ 9 ਰੋਜਗਾਰ ਮੇਲੇ ਲਗਾਏ ਜਾਣਗੇ ਅਤੇ ਅਗਲੇ ਰੋਜ਼ਗਾਰ ਮੇਲੇ 16 ਅਪ੍ਰੈਲ ਨੂੰ ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ, 19 ਨੂੰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, 22 ਅਪ੍ਰੈਲ ਨੂੰ ਸਰਕਾਰੀ ਆਈ.ਟੀ.ਆਈ ਚੌਗਾਵਾਂ, 23 ਅਪ੍ਰੈਲ ਨੂੰ ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ, 27 ਅਪ੍ਰੈਲ ਨੂੰ ਸਰਕਾਰੀ ਆਈ.ਟੀ.ਆਈ ਅਜਨਾਲਾ ਅਤੇ 29 ਅਪ੍ਰੈਲ ਨੂੰ ਸਰੂਪ ਰਾਣੀ ਸਰਕਾਰੀ ਕਾਲਜ (ਲੜਕੀਆਂ) ਅੰਮ੍ਰਿਤਸਰ ਵਿਖੇ ਲਗਾਏ ਜਾਣਗੇ।ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲਾ ਕੋਵਿਡ-19 ਦੀਆਂ ਹਦਾਇਤਾਂ ਜਿਵੇਂ ਮਾਸਕ ਪਾਉਣਾ, ਹੈਂਡ ਸੈਨੇਟਾਈਜ਼ ਕਰਨਾ ਤੇ ਦੋ ਗਜ਼ ਦੀ ਦੂਰੀ ਸਬੰਧੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਗਿਆ।ਇਸ ਮੌਕੇ ਜ਼ਿਲ੍ਹਾ ਰੋਜਗਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਤੇ ਕੈਰੀਅਰ ਕੌਂਸਲਰ ਭਾਰਤੀ ਸ਼ਰਮਾ ਆਦਿ ਹਾਜ਼ਰ ਸਨ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media