ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਉਚ ਸਿੱਖਿਆ ਵਿਭਾਗ ਵਲੋਂ ਆਨਲਾਈਨ ਸੁਲੇਖ ਅਤੇ ਪੇਟਿੰਗ ਮੁਕਾਬਲੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਕਰਵਾਏ ਗਏ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਪ੍ਰਿੰਸੀਪਲ ਰਾਕੇਸ਼ ਮੋਹਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਪ੍ਰੋਗਰਾਮ ਤਹਿਤ 3 ਅਪ੍ਰੈਲ ਨੂੰ ਲੜੀਵਾਰ ਸੁਲੇਖ ਮੁਕਾਬਲੇ ਅਤੇ 10 ਅਪ੍ਰੈਲ ਨੂੰ ਪੇਟਿੰਗ ਮੁਕਾਬਲੇ ਆਨਲਾਈਨ ਕਰਵਾਏ ਗਏ ਹਨ।ਜਿਸ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਸਿੱਖਿਆਵਾਂ ਅਤੇ ਜੀਵਨ ਬਾਰੇ ਸੁਲੇਖ ਲਿਖੇ ਅਤੇ ਪੇਟਿੰਗਾਂ ਬਣਾਈਆਂ।ਜੋ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਿਤ ਹਨ।ਉਨ੍ਹਾਂ ਦੱਸਿਆ ਕਿ ਆਨਲਾਈਨ ਪ੍ਰਤੀਯੋਗਿਤਾਵਾਂ ਲਈ ਪਠਾਨਕੋਟ, ਅੰਮਿ੍ਰਤਸਰ, ਤਰਨਤਾਰਨ, ਜਲੰਧਰ, ਫਗਵਾੜਾ ਅਤੇ ਫਿਰੋਜਪੁਰ ਤੋਂ ਵਿਦਿਆਰਥੀਆਂ ਨੇ ਭਾਗ ਲਿਆ।ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।