ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁੱਢਲ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਭਜਨ ਸਿੰਘ ਮਸਾਣਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ।ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ।ਨਗਰ ਕੀਰਤਨ ਦਾ ਮੋਹਣ ਨਗਰ, ਪਿਪਲੀ, ਲਾਡਵਾਂ ਰੋਡ ਮਥਾਨਾ, ਅੰਟਹੇੜੀ, ਖੈਰੀ, ਖੇਰਾ, ਸ਼ਾਹਪੁਰ ਬਗਕਟ, ਬਬੈਣ, ਬਕਾਲੀ, ਡੇਰਾ ਕਾਰਸੇਵਾ, ਝੀਵਰਹੇੜੀ, ਭੋਗਪੁਰ, ਸਿਕੰਦਰਾ, ਮਾਜਰੀ, ਖੇੜੀ ਲੱਖਾ ਸਿੰਘ, ਸਾਗੜੀ, ਟੋਪਰਾ ਕਲਾਂ, ਟੋਪਰਾ ਖੁਰਦ ਆਦਿ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਤੇਜਿੰਦਰਪਾਲ ਸਿੰਘ ਲਾਡਵਾ, ਅਪਾਰ ਸਿੰਘ ਕਿਸ਼ਨਗੜ੍ਹ, ਮਹਿੰਦਰ ਸਿੰਘ, ਸੁਖਜਿੰਦਰ ਸਿੰਘ ਮਸਾਣਾ ਅਕਾਲੀ ਆਗੂ, ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ, ਕਰਤਾਰ ਸਿੰਘ ਤੇ ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …