Monday, December 23, 2024

ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਸੇਖੋਂ ਤੇ ਹਾਕੀ ਖਿਡਾਰੀ ਬਲਵੀਰ ਸਿੰਘ ਜੂਨੀਅਰ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਅਮਰੀਕੀ ਫੌਜ ਦੇ ਪਹਿਲੇ ਸਿੱਖ ਕਰਨਲ ਡਾ. ਅਰਜਿੰਦਰਪਾਲ ਸਿੰਘ ਸੇਖੋਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸੇਖੋਂ ਪਹਿਲੇ ਭਾਰਤੀ ਸਿੱਖ ਡਾਕਟਰ ਸਨ ਜੋ ਅਮਰੀਕੀ ਫੌਜ ਵਿਚ ਕਰਨਲ ਰੈਂਕ ਤੱਕ ਪਹੁੰਚੇ।ਉਨ੍ਹਾਂ ਨੇ 25 ਸਾਲ ਅਮਰੀਕੀ ਫੌਜ ਵਿਚ ਨੌਕਰੀ ਕੀਤੀ।ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀ ਸ਼ਖ਼ਸੀਅਤ ਦੇ ਸੰਸਾਰ ਤੋਂ ਜਾਣ ਨਾਲ ਜਿਥੇ ਸਿੱਖ ਸਮਾਜ ਨੂੰ ਵੱਡਾ ਘਾਟਾ ਪਿਆ ਹੈ ਉਥੇ ਸ. ਸੇਖੋਂ ਦੇ ਪਰਿਵਾਰ ਲਈ ਵੀ ਦੁੱਖਦਾਈ ਸਮਾਂ ਹੈ।ਉਨਾਂ ਨੇ ਸ. ਸੇਖੋਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
                  ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਸਾਬਕਾ ਹਾਕੀ ਖਿਡਾਰੀ ਬਲਵੀਰ ਸਿੰਘ ਜੂਨੀਅਰ ਦੇ ਦੇਹਾਂਤ ’ਤੇ ਵੀ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਬਲਵੀਰ ਸਿੰਘ ਦੇ ਹਾਕੀ ਖੇਤਰ ’ਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।
                ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵੀ ਦੋਵਾਂ ਸ਼ਖ਼ਸੀਅਤਾਂ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …