ਨਵਾਂਸ਼ਹਿਰ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਪਟੀ ਕਮਿਸ਼ਨਰ ਡਾ. ਸ਼ੱਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਤਹਿਤ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ
ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਅੱਜ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਕੇਂਦਰ ਵਿਖੇ ਲਗਾਏ ਵਿਸ਼ੇਸ਼ ਟੀਕਾਕਰਨ ਕੈਂਪ ਦਾ ਦੌਰਾ ਕੀਤਾ।
ਡਾ. ਗੁਰਦੀਪ ਸਿੰਘ ਕਪੂਰ ਦੇ ਨਾਲ ਡੀ.ਐਸ.ਪੀ (ਸੀ.ਆਈ.ਡੀ) ਦੀਦਾਰ ਸਿੰਘ, ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਪੀ.ਏ ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।
ਸਿਵਲ ਸਰਜਨ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਕੋਰੋਨਾ ਮੌਤਾਂ ਰੋਕਣ ਲਈ ਕੋਵਿਡ ਰੋਕੂ ਟੀਕਾ ਵਰਦਾਨ ਸਾਬਿਤ ਹੋਵੇਗਾ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 45 ਸਾਲ ਤੋਂ ਉਪਰਲੇ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਜ਼ਰੂਰ ਲਗਵਾਉਣ ਅਤੇ ਆਪਣੇ ਪਰਿਵਾਰਕ ਜੀਆਂ, ਰਿਸ਼ਤੇਦਾਰਾਂ, ਗੁਆਂਢੀਆਂ ਅਤੇ ਹੋਰ ਸਾਰੇ ਲਾਭਪਾਤਰੀਆਂ ਨੂੰ ਇਸ ਵਾਸਤੇ ਹੱਲਾਸ਼ੇਰੀ ਦੇਣ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media