Saturday, September 19, 2026

ਚੇਅਰਮੈਨ ਨੇ ਮੰਡੀਆਂ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਧੂਰੀ, 16 ਅਪ੍ਰੈਲ (ਪ੍ਰਵੀਨ ਗਰਗ) – ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ, ਵਾਈਸ ਚੇਅਰਮੈਨ ਗੁਰਪਿਆਰ ਧੂਰਾ ਅਤੇ ਚਮਕੌਰ ਸਿੰਘ ਕੁੰਭੜਵਾਲ ਚੇਅਰਮੈਨ ਮਾਰਕਿਟ ਕਮੇਟੀ ਸ਼ੇਰਪੁਰ ਵੱਲੋਂ ਅੱਜ ਬੇਨੜਾ, ਲੱਡਾ, ਕਾਂਝਲਾ, ਕਿਲਾ, ਬਾਲੀਆਂ, ਬੁਗਰਾ, ਰਾਜੋਮਾਜਰਾ, ਪੂੰਨਾਵਾਲ ਆਦਿ ਖਰੀਦ ਕੇਂਦਰਾਂ ਦਾ ਦੌਰਾ ਕਰਦਿਆਂ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।ਮਾਰਕੀਟ ਕਮੇਟੀ ਦਫਤਰ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਨੀਸ਼ ਗਰਗ ਨੇ ਦੱਸਿਆ ਕਿ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖਰੀਦ ਪ੍ਰਬੰਧਾਂ ਨੂੰ ਲੈ ਕੇ ਲਗਾਤਾਰ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਬਾਰਦਾਨੇ ਦੀ ਘਾਟ ਬਾਰੇ ਪੁੱਛੇ ਜਾਣ ‘ਤੇ ਉਹਨਾਂ ਕਿਹਾ ਕਿ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ, ਪ੍ਰੰਤੂ ਇਕਦਮ ਖਰੀਦ ਦਾ ਜ਼ੋਰ ਪੈਣ ‘ਤੇ ਜੇਕਰ ਕਿਸੇ ਜਗਾ੍ਹ ‘ਤੇ ਆਰਜ਼ੀ ਤੌਰ ‘ਤੇ ਕੋਈ ਘਾਟ ਹੋ ਜਾਂਦੀ ਹੈ ਤਾਂ ਉਸ ਨੂੰ ਤੁਰੰਤ ਪੂਰਾ ਕੀਤਾ ਜਾ ਰਿਹਾ ਹੈ।

                     ਇਸ ਮੌਕੇ ਨਗਰ ਕੌਂਸਲ ਧੂਰੀ ਦੇ ਸਾਬਕਾ ਪ੍ਰਧਾਨ ਸੰਦੀਪ ਤਾਇਲ, ਬਹਾਦਰ ਸਿੰਘ ਸਰਪੰਚ, ਬਸੰਤ ਕੁਮਾਰ ਆੜ੍ਹਤੀ ਅਤੇ ਕਾਕਾ ਚੌਧਰੀ ਆਦਿ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …