Saturday, October 17, 2026

ਮੁੱਖ ਮੰਤਰੀ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ‘ਤੇ ਵਰਚੂਅਲ ਪ੍ਰੋਗਰਾਮ ਰਾਹੀਂ ਸ਼ਰਧਾ ਦੇ ਫੁੱਲ ਭੇਂਟ

ਦਲਿਤ ਵਰਗ ਦੇ ਲੋਕਾਂ ਨੂੰ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ – ਜੋਗਿੰਦਰ ਪਾਲ

ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜਨਮ ਦਿਹਾੜੇ ਸਬੰਧੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਰਾਜ ਪੱਧਰੀ ਵਰਚੁਆਲ ਸਮਾਗਮ ਕਰਵਾਇਆ ਗਿਆ।ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਜਿਲ੍ਹਿਆਂ ‘ਚ ਵੀ ਇਸੇ ਤਰ੍ਹਾਂ ਦੇ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤੇ ਗਏ।
                     ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਕੇ.ਐਫ.ਸੀ ਸੀਨੀਅਰ ਸੈਕੰਡਰੀ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਆਯੋਜਿਤ ਕੀਤੇ ਗਏ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫਸਰ ਅਤੇ ਹੋਰ ਜਿਲ੍ਹਾ ਅਧਿਕਾਰੀਆਂ ਵੱਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ।ਮੁੱਖ ਮਹਿਮਾਨ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬਦੇਕਰ ਸਾਹਿਬ ਜੀ ਦੀ ਤਸਵੀਰ ਅੱਗੇ ਸਰਧਾ ਦੇ ਫੁੱਲ ਭੇਂਟ ਕੀਤੇ ਗਏ।ਉਨਾਂ ਨਾਲ ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫਸ਼ਰ ਪਠਾਨਕੋਟ, ਹਰਪ੍ਰੀਤ ਸਿੰਘ ਬਲਾਕ ਵਿਕਾਸ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ, ਪਲਵ ਸ਼ਰਮਾ ਜਿਲ੍ਹਾ ਭਲਾਈ ਅਫਸ਼ਰ ਪਠਾਨਕੋਟ ਤੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
                        ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਬਾਬਾ ਸਾਹਿਬ ਦੇ ਲਿਖੇ ਸੰਵਿਧਾਨ ਦੀ ਹੀ ਦੇਣ ਹੈ ਕਿ ਦਲਿਤ ਸਮਾਜ ਨੂੰ ਉਪਰ ਚੁੱਕਣ ਲਈ ਵਿਸ਼ੇਸ਼ ਅਧਿਕਾਰੀ ਦਿੱਤੇ ਗਏ ਅਤੇ ਇਨ੍ਹਾਂ ਅੱਜ ਉਚ ਅਹੁਦੇ, ਉੱਚੀ ਸਿੱਖਿਆ ਅਤੇ ਅਪਣਾ ਬਣਦਾ ਹੱਕ ਮਿਲ ਸਕਿਆ ਹੈ।
                        ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੀ ਸੋਚ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ।ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਨੌਕਰੀਆਂ ਵਿੱਚ ਦਲਿਤ ਕੋਟੇ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ।ਦਲਿਤਾਂ ਦੇ ਵਿਹੜਿਆਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ। ਵਿਦਿਅਰਥੀਆਂ ਨੂੰ ਉਚੇਰੀ ਵਿੱਦਿਆ ਮੁਹੱਈਆ ਕਰਵਾਉਣ ਲਈ ਆਰਥਿਕ ਤੌਰ ‘ਤੇ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਦਲਿਤ ਵਰਗ ਦੇ ਲੋਕਾਂ ਨੂੰ ਉਹਨਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …