ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) -ਥਾਣਾ ਮਮਦੋਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ `ਤੇ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਤੋਂ 1850 ਨਸ਼ੀਲੀਆਂ
ਗੋਲੀਆਂ ਬਰਾਮਦ ਕਰ ਕੇ ਮੈਡੀਕਲ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ।
ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਹੈ ਕਿ ਗਸ਼ਤ ਦੇ ਦੌਰਾਨ ਏ.ਐਸ.ਆਈ ਜਤਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ `ਤੇ ਕਾਰਵਾਈ ਕਰਦਿਆਂ ਰਾਜੀਵ ਕੁਮਾਰ ਉਰਫ਼ ਸੋਨੂੰ ਕੋਲੋਂ ਪਾਬੰਦੀਸ਼ੁਦਾ 1850 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।ਉਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media