Monday, August 3, 2026

ਰੋਸ ਰੈਲੀਆਂ, ਧਰਨੇ ਅਤੇ ਵਿਖਾਵਿਆਂ ’ਤੇ ਮੁਕੰਮਲ ਪਾਬੰਦੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਪਿੰਡਾਂ ਤੇ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਜਾਰੀ ਹੁਕਮ ਵਿਚ ਕਿਹਾ ਹੈ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ 13 ਮਈ 2021 ਤੱਕ ਲਾਗੂ ਰਹੇਗਾ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …