Sunday, April 26, 2026

ਰਜਿਸਟਰਡ ਉਸਾਰੀ ਕਾਮਿਆਂ ਨੂੰ ਯੋਜਨਾ ਦੇ ਲਾਭ ਦੇਣ ਲਈ ਸਮੇਂ ਵਿੱਚ ਕੀਤਾ ਵਾਧਾ

ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਸ ਵੈਲਫੇਅਰ ਬੋਰਡ ਅਧੀਨ ਰਜਿਸਟਰਡ ਉਸਾਰੀ ਮਜਦੂਰਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਬਣਦਾ ਲਾਭ ਬੋਰਡ ਵੱਲੋਂ ਦਿੱਤਾ ਜਾਂਦਾ ਹੈ।ਪਰ ਕਰੋਨਾ ਕਾਲ ਦੇ ਚੱਲਦਿਆਂ ਬਹੁਤ ਸਾਰੇ ਲਾਭਪਾਤਰੀ ਨਿਰਧਾਰਤ ਸਮਾਂ ਨਿਕਲ ਜਾਣ ਕਰਕੇ ਕਈ ਸਕੀਮਾਂ ਦਾ ਲਾਭ ਪ੍ਰਾਪਤ ਨਹੀਂ ਕਰ ਸਕੇ।ਲੋਕਾਂ ਦੀ ਸਹੁਲਤ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ ਅਪਲਾਈ ਕਰਨ ਹਿੱਤ ਸਮੇਂ ਕਾਲ ਵਿੱਚ ਵਾਧਾ ਕੀਤਾ ਗਿਆ ਹੈ।
                  ਲੇਬਰ ਇੰਨਫੋਰਸ਼ਮੈਂਟ ਅਫਸਰ ਪਠਾਨਕੋਟ ਮਨੋਜ ਸ਼ਰਮਾ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਸ ਵੈਲਫੇਅਰ ਬੋਰਡ ਅਧੀਨ ਸਬੰਧਤ ਵੱਖ-ਵੱਖ ਵਰਗਾਂ (ਰਾਜ ਮਿਸਤਰੀ, ਪਲੰਬਰ, ਇਲੈਕਟ੍ਰੀਸ਼ਨ, ਪੇਂਟਰ, ਕਾਰਪੇਂਟਰ, ਬਾਰ ਬੈਂਡਰ, ਉਸਾਰੀ ਮਜਦੂਰ ਲੇਬਰ ਆਦਿ) ਅਧੀਨ ਮਜਦੂਰਾਂ ਨੂੰ ਰਜਿਸਟਰਡ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕਰੋਨਾ ਕਾਲ ਦੋਰਾਨ ਜੋ ਰਜਿਸਟਰਡ ਉਸਾਰੀ ਕਾਮੇ ਕਿਸੇ ਵੀ ਯੋਜਨਾ ਲਈ ਅਪਲਾਈ ਨਹੀਂ ਕਰ ਸਕੇ ਸਨ।ਉਹ ਹੁਣ ਸਮਾਂ ਵਧਣ ਤੋਂ ਬਾਅਦ ਇਨ੍ਹਾਂ ਯੋਜਨਾਂ ਦਾ ਲਾਭ ਪ੍ਰਾਪਤ ਕਰ ਸਕਣਗੇ।ਉਨ੍ਹਾਂ ਕਿਹਾ ਕਿ ਇਹ ਸਮਾਂ 22 ਜਨਵਰੀ 2021 ਤੋਂ 21 ਜਨਵਰੀ 2022 ਤੱਕ ਲਾਗੂ ਰਹੇਗਾ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …