Friday, April 10, 2026

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ – ਡੀ.ਸੀ

ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ, ਸਿਮਰਨਜੀਤ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਬਲਦੇਵ ਸਿੰਘ ਸਕੱਤਰ ਜ਼ਿਲ੍ਹਾ ਟਰਾਂਸਪੋਰਟ ਅਥਾਰਟੀ ਪਠਾਨਕੋਟ/ਗੁਰਦਾਸਪੁਰ, ਉਸ਼ਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨੈਸ਼ਨਲ ਹਾਈਵੇ ਅਥਾਰਟੀ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।
                   ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਯਮ ਅਗਰਵਾਲ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਪੈਂਦੇ ਵੱਖ-ਵੱਖ ਸ਼ਨਾਖਤ ਕੀਤੇ ਗਏ ਬਲੈਕ ਸਪੋਟਾਂ ਨੂੰ ਠੀਕ ਕਰਵਾਇਆ ਜਾਵੇ।ਜਿਸ ਨਾਲ ਹੋਣ ਵਾਲੇ ਐਕਸੀਡੈਂਟਾਂ ਨੂੰ ਘੱਟ ਕੀਤਾ ਜਾ ਸਕੇ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੀ ਅਗਵਾਈ ਹੇਠ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ‘ਤੇ ਵੀ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੈਕਿੰਗ ਦੀ ਰਿਪੋਰਟ ਸਮੇਂ ਸਿਰ ਭੇਜੀ ਜਾਵੇ।ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ।ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਕਿ ਉਨ੍ਹਾਂ ਨੇ ਹੁਣ ਤੱਕ ਕਿੰਨੇ ਕੈਂਪ ਲਗਾ ਕੇ ਡਰਾਇਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਹੈ।ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੇ ਡੈਪੋ (41) ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …