Monday, December 23, 2024

ਸੱਤਾ ਵਿੱਚ ਰਹਿੰਦਿਆਂ ਅਕਾਲੀ ਦਲ (ਬ) ਨੂੰ ਕਿਉਂ ਨਾ ਯਾਦ ਰਹੇ ਦਲਿਤ – ਗੁਪਤਾ

ਧੂਰੀ, 17 ਅਪ੍ਰੈਲ (ਪ੍ਰਵੀਨ ਗਰਗ) – ਕਿਸਾਨ ਅੰਦੋਲਨ ਅਤੇ ਲੰਘੀਆਂ ਨਗਰ ਕੌਂਸਲ ਚੋਣਾਂ ਵਿੱਚ ਆਪਣੀ ਹੋਂਦ ਗਵਾ ਚੁੱਕੇ ਅਕਾਲੀ ਦਲ (ਬ) ਦੇ ਸੁਪਰੀਮੋ ਸੁਖਬੀਰ ਸਿੰਘ ਬਾਦਲ ਹੁਣ ਸੱਤਾ ਵਿੱਚ ਆਉਣ ‘ਤੇ ਪੰਜਾਬ ਦੇ ਕਿਸੇ ਦਲਿਤ ਚਿਹਰੇ ਨੂੰ ਉੱਪ ਮੁੱਖ ਮੰਤਰੀ ਬਨਾਉਣ ਦਾ ਐਲਾਨ ਕਰਕੇ ਆਪਣੀ ਦਿਨ-ਪ੍ਰਤੀਦਿਨ ਖਤਮ ਹੁੰਦੀ ਜਾ ਰਹੀ ਸਿਆਸੀ ਜ਼ਮੀਨ ਬਚਾਉਣ ਵਿੱਚ ਲੱਗੇ ਹੋਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਹੰਸ ਰਾਜ ਗੁਪਤਾ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਪੂਰੀ ਤਰਾਂ ਨਕਾਰ ਚੁੱਕੇ ਹਨ ਅਤੇ ਅਕਾਲੀਆਂ ਨੂੰ 2022 ਵਿੱਚ ਮੁੜ ਪੰਜਾਬ ਤੋਂ ਰਾਜ ਕਰਨ ਦਾ ਸੁਪਨਾ ਤਿਆਗ ਦੇਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਖਾਲੀ ਪਏ ਖਜਾਨੇ ਨੂੰ ਮੁੜ ਭਰਪੂਰ ਕਰਨ ਦੀ ਨੀਅਤ ਨਾਲ ਕੰਮ ਕਰਨਾ ਸ਼ੁਰੂ ਕੀਤਾ ਹੋਇਆ ਹੈ, ਜਿਸ ਦੇ ਚਲਦਿਆਂ ਪੰਜਾਬ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ।ਉਹਨਾਂ ਦਾਅਵਾ ਕੀਤਾ ਕਿ 2022 ਵਿੱਚ ਮੁੜ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …