Sunday, June 29, 2025
Breaking News

ਦਿੱਲੀ ਸਰਹੱਦ `ਤੇ ਬੈਠੇ ਕਿਸਾਨਾਂ ਲਈ ਵੀ ਕੋਰੋਨਾ ਵੈਕਸੀਨ ਦਾ ਪ੍ਰਬੰਧ ਕਰੇ ਸਰਕਾਰ – ਔਜਲਾ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੂੰ ਪੱਤਰ ਲਿਖ ਕੇ ਦਿੱਲੀ ਦੀਆਂ ਸਰਹੱਦਾਂ `ਤੇ ਬੈਠੈ ਕਿਸਾਨਾਂ ਲਈ ਕੋਰੋਨਾ ਵੈਕਸੀਨ ਦੀ ਮੁਹਿੰਮ ਚਲਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਇਸ ਪੱਤਰ ਵਿੱਚ ਲਿਖਿਆ ਹੈ ਕਿ ਕੋਰੋਨਾ ਮਹਾਂਮਾਰੀ ਇਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਰਹੀ ਹੈ।ਉਸ ਨਾਲ ਪੂਰੇ ਦੇਸ਼ ਵਿੱਚ ਲੋਕਾਂ ਦੀ ਜਾਨ ਅਸੁਰੱਖਿਅਤ ਹੋ ਗਈ ਹੈ।ਜਿਸ ਨੂੰ ਵੇਖਦੇ ਹੋਏ ਟਿਕਰੀ, ਸਿੰਘੂ ਅਤੇ ਗਾਜ਼ੀਪੁਰ ਬਾਰਡਰ `ਤੇ ਕਿਸਾਨਾਂ ਨੇ ਸਾਵਧਾਨੀ ਦੇ ਤੌਰ `ਤੇ ਸੋਸ਼ਲ ਡਿਸਟੈਂਸਿੰਗ, ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਵੀ ਕਰਨੀ ਸ਼ੁਰੂ ਕਰ ਦਿੱਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਆਪਸੀ ਦੂਰੀ ਬਣਾਈ ਰੱਖਣ ਲਈ ਟੈਂਟਾਂ ਵਿੱਚ ਫ਼ਾਸਲਾ ਵੀ ਵਧਾਉਣਾ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਮਹਾਂਮਾਰੀ ਤੋਂ ਬਚਿਆ ਜਾ ਸਕੇ।ਉਨ੍ਹਾਂ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਗਈ ਕਿਸਾਨਾਂ ਲਈ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਸਵੈ ਇੱਛਾ ਨਾਲ ਕਿਸਾਨ ਲੋੜ ਸਮਝਦੇ ਹੋਏ ਟੀਕਾ ਲਵਾ ਸਕਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿਚ ਜ਼ਬਰਦਸਤੀ ਨਾ ਕੀਤੀ ਜਾਵੇ ਅਤੇ ਕਿਸਾਨਾਂ ਦੀ ਇੱਛਾ ਅਨੁਸਾਰ ਉਨ੍ਹਾਂ ਨੂੰ ਟੀਕਾ ਲਗਾਇਆ ਜਾਵੇ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …