ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸ਼ਹੀਦ ਊਧਮ ਸਿੰਘ ਨਗਰ ਸਥਿਤ ਜੀ.ਆਰ.ਡੀ ਲੈਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਲੈਬ ਦੇ ਇੰਚਾਰਜ਼ ਡਾ. ਗੁਰਪ੍ਰੀਤ ਸਿੰਘ ਚਾਹਤ ਵਲੋਂ ਮਰੀਜ਼ਾਂ ਦੇ ਬਹੁਤ ਘੱਟ ਰੇਟਾਂ ‘ਤੇ ਟੈਸਟ ਕੀਤੇ ਗਏ।ਕੈਂਪ ਦਾ ਉਦਘਾਟਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਹਰਿੰਦਰ ਸਿੰਘ ਗੋਲਡੀ ਤੇ ਭਾਈ ਸੁਖਵਿੰਦਰ ਸਿੰਘ ਗੋਗਾ ਨੇ ਕੀਤਾ।ਇਸ ਮੌਕੇ ਹਰਮੀਤ ਸਿੰਘ, ਡਾ. ਕਰਨਜੀਤ ਸਿੰਘ ਪਰਦੇਸੀ, ਅਸੀਸ ਸਿੰਘ, ਰਣਜੀਤ ਸਿੰਘ, ਨਮਨਪ੍ਰੀਤ ਕੌਰ, ਜਗਪ੍ਰੀਤ ਕੌਰ ਲੈਬ ਟੈਕਨੀਸ਼ੀਅਨ, ਜਸਬੀਰ ਕੌਰ ਆਦਿ ਹਾਜ਼ਰ ਸਨ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media