ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 54 ਦੇ ਇਲਾਕੇ ਇਸਲਾਮਾਬਾਦ ਵਿਖੇ 60 ਲੱਖ ਦੀ
ਲਾਗਤ ਨਾਲ ਨਵੀਆਂ ਬਣਨ ਵਾਲੀਆਂ ਸੜਕਾਂ ਦੇ ਕੰਮ ਦਾ ਉਦਘਾਟਨ ਕੀਤਾ।ਸੋਨੀ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਸਲਾਮਾਬਾਦ ਅਤੇ ਪਾਲਿਕਾ ਬਜ਼ਾਰ ਵਿਚ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ, ਜਦਕਿ ਸੀਵਰੇਜ਼ ਦਾ ਕੰਮ ਵੀ ਕੀਤਾ ਜਾਵੇਗਾ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ਼ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਵਿਕਾਸ ਕਾਰਜ਼ਾਂ ਦੀ ਗੁਣਵਤਾ ਦਾ ਖਾਸ ਧਿਆਨ ਰੱਖਿਆ ਜਾਵੇ।
ਇਸ ਮੌਕੇ ਕੋਂਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ, ਵਿਸ਼ਾਲ ਮਹਿਰਾ, ਨਰਿੰਦਰ ਸ਼ਰਮਾ, ਪਰਦੀਪ ਕੁਮਾਰ, ਸੁਨੀਲ ਕੁਮਾਰ, ਅਨਿਲ ਮਹਾਜਨ, ਬਿੱਟੂ ਪਹਿਲਵਾਨ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ …
Punjab Post Daily Online Newspaper & Print Media