ਸਮਰਾਲਾ, 19 ਅਪ੍ਰੈਲ (ਪਰਮਿੰਦਰ ਵਰਮਾ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਜਾ ਰਹੇ ‘ਸਕੂਲ ਦਰਸ਼ਨ ਪ੍ਰੋਗਰਾਮ’ ਤਹਿਤ
ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਸਰਕਾਰੀ ਸਕੂਲਾਂ ਦਾ ਦੌਰਾ ਕਰਵਾਉਣ ਸੰਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਅਨੁਸਾਰ ਸ.ਸ.ਸ.ਸ. ਸ (ਕੰ) ਸਮਰਾਲਾ ਵਿੱਚ ਮਾਪਿਆਂ ਅਤੇ ਐਸ.ਐਮ.ਸੀ ਕਮੇਟੀ ਮੈਂਬਰਾਂ ਨੂੰ ਸਕੂਲ ਦਰਸ਼ਨ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਅਤੇ ਸੀਨੀਅਰ ਲੈਕਚਰਾਰ ਰੇਣੂਕਾ ਦੀ ਯੋਗ ਅਗਵਾਈ ‘ਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਵਿੱਚ ਮਿਲ ਰਹੀਆਂ ਸਹੂਲਤਾਂ ਅਤੇ ਸਿੱਖਿਆ ਪ੍ਰੋਗਰਾਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਪ੍ਰਦਾਨ ਕੀਤੀ ਗਈ।ਲਾਇਬ੍ਰੇਰੀ ਵਿੱਚ ਕਿਤਾਬਾਂ ਦਾ ਲੰਗਰ ਵੀ ਲਗਾਇਆ ਗਿਆ ਅਤੇ ਨਾਲ ਹੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਪੂਰੀ ਤਰ੍ਹਾਂ ਕਰਦਿਆਂ ਮਾਪਿਆਂ ਨੂੰ ਮਾਸਕ ਲਗਾਉਣ ਅਤੇ ਸੈਨੇਟਾਈਜ਼ਰ ਦੀ ਵਰਤੋਂ ਸੰਬੰਧੀ ਉਤਸ਼ਾਹਿਤ ਕੀਤਾ ਗਿਆ।
ਸਮੂਹ ਸਟਾਫ਼ ਵਲੋਂ ਆਪਣੀਆਂ ਜਿੰਮੇਵਾਰੀਆਂ ਤਨਦੇਹੀ ਨਾਲ ਨਿਭਾਈਆਂ ਗਈਆਂ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media