Tuesday, June 16, 2026

ਖੀਰਨੀਆਂ ਵਿਖੇ ਲਗਾਇਆ ਗਿਆ ਕੋਵਿਡ ਟੀਕਾਕਰਨ ਕੈਂਪ

ਸਮਰਾਲਾ, 18 ਅਪ੍ਰੈਲ (ਪਰਮਿੰਦਰ ਵਰਮਾ) – ਇਥੋਂ ਨਜਦੀਕੀ ਪਿੰਡ ਖੀਰਨੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਂਪ ਜਸਪ੍ਰੀਤ ਕੌਰ ਐਸ.ਐਮ.ਓ ਮਾਛੀਵਾੜਾ ਦੀ ਅਗਵਾਈ ਹੇਠ ਲਗਾਇਆ ਗਿਆ।ਪਿੰਡ ਦੇ ਸਰਪੰਚ ਸਰਬਜੀਤ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਪਿੰਡ ਨਿਵਾਸੀਆਂ ਨੂੰ ਜਾਗਰੂਕ ਗਿਆ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਵਿਡ ਵੈਕਸੀਨ ਕਰਵਾਉਣ ਲਈ ਪ੍ਰੇਰਿਆ ਗਿਆ।ਪਿੰਡ ਦੇ ਕਾਫੀ ਲੋਕਾਂ ਨੇ ਸਵੈ ਇੱਛਤ ਟੀਕਾਕਰਨ ਮੁਹਿੰਮ ਵਿੱਚ ਹਿੱਸਾ ਲਿਆ।
                    ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਸ਼ਪ੍ਰੀਤ ਕੌਰ ਵੜੈਚ ਸੀ.ਐਚ.ਓ, ਸਵਿਤਾ ਰਾਣੀ, ਸਤਨਾਮ ਕੌਰ ਬੀ.ਐਲ.ਓ, ਜਸਵੀਰ ਕੌਰ, ਹਰਪ੍ਰੀਤ ਕੌਰ, ਕਮਲਜੀਤ ਕੌਰ ਆਸ਼ਾ ਵਰਕਰ, ਸਰਬਜੀਤ ਸਿੰਘ ਸਰਪੰਚ, ਭੀਮ ਸਿੰਘ ਪੰਚ, ਸੁਰਿੰਦਰਪਾਲ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਲਖਵੀਰ ਸਿੰਘ ਆਦਿ ਹਾਜ਼ਰ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …