Wednesday, March 18, 2026

ਵਿਧਾਇਕ ਅੰਗਦ ਸਿੰਘ ਵੱਲੋਂ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਦਾ ਪ੍ਰਾਸਪੈਕਟਸ ਜਾਰੀ

ਕਿਹਾ, ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਵੇਗੀ ਇਹ ਵੱਕਾਰੀ ਸੰਸਥਾ

ਨਵਾਂਸ਼ਹਿਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਪ੍ਰਿੰਸੀਪਲ ਸਰਬਜੀਤ ਸਿੰਘ ਅਤੇ ਸਮੂਹ ਸਟਾਫ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਦੇ ਨਵੇਂ ਵਿੱਦਿਅਕ ਸੈਸ਼ਨ 2021-22 ਦਾ ਪ੍ਰਾਸਪੈਕਟ ਜਾਰੀ ਕੀਤਾ ਗਿਆ। ਜਿਸ ਰਾਹੀਂ ਸਕੂਲ ਦੀਆਂ ਵਿਲੱਖਣ ਪ੍ਰਾਪਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਸੁਚੱਜਾ ਯਤਨ ਕੀਤਾ ਗਿਆ ਹੈ।ਵਿਧਾਇਕ ਅੰਗਦ ਸਿੰਘ ਨੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਸਕੂਲ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਅਤੇ ਵਿਦਿਆਰਥੀਆਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।
                     ਉਨ੍ਹਾਂ ਕਿਹਾ ਕਿ ਮਿਹਨਤੀ ਅਤੇ ਕਾਬਿਲ ਅਧਿਆਪਕਾਂ ਸਦਕਾ ਇਸ ਸਕੂਲ ਨੇ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਅਤੇ ਹੋਰਨਾਂ ਗਤੀਵਿਧੀਆਂ ਵਿਚ ਵੀ ਵੱਡੀਆਂ ਮੱਲ੍ਹਾਂ ਮਾਰੀਆਂ ਹਨ ਅਤੇ ਸੰਸਥਾ ਵਿਚੋਂ ਸਿੱਖਿਆ ਹਾਸਲ ਕਰਨ ਵਾਲੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ‘ਚ ਉਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਨੂੰ 8 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਮਾਰਟ ਸਕੂਲ ਵਿਚ ਤਬਦੀਲ ਕੀਤਾ ਜਾ ਰਿਹਾ ਹੈ।ਇਸ ਸਕੂਲ ਦੀ ਨਵੀਂ ਆਲੀਸ਼ਾਨ ਬਿਲਡਿੰਗ, ਆਧੁਨਿਕ ਲੈਬਾਂ ਅਤੇ ਬਾਹਰੀ ਲੈਂਡ ਸਕੇਪਿੰਗ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਲਈ ਖੇਡਾਂ ਅਤੇ ਹੋਰਨਾਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਏ ਜਾਣਗੇ।
ਪ੍ਰਿੰਸੀਪਲ ਸਰਬਜੀਤ ਸਿੰਘ ਵੱਲੋਂ ਸਕੂਲ ਦੀ ਬਿਹਤਰੀ ਲਈ ਵਿਧਾਇਕ ਅੰਗਦ ਸਿੰਘ ਵੱਲੋਂ ਕਰਵਾਏ ਜਾ ਰਹੇ ਬਿਹਤਰੀਨ ਕਾਰਜ਼ਾਂ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
                   ਇਸ ਮੌਕੇ ਪ੍ਰਿਧੀ ਗੁਪਤਾ, ਹਿੰਮੀ, ਮੋਨਿਕਾ ਭੱਲਾ, ਨਿਤਿਕਾ ਭੰਡਾਰੀ, ਸੁਸ਼ਮਾ ਰਾਣੀ, ਸਵਿਤਾ ਪਾਲ, ਸੰਜੀਵ ਕੁਮਾਰ, ਗੁਰਸ਼ਰਨਦੀਪ, ਯੂਨਸ ਖੋਖਰ, ਨਰਿੰਦਰ ਸੈਣੀ, ਅਨੀਤਾ ਅਗਨੀਹੋਤਰੀ, ਜਤਿੰਦਰ ਕੌਰ, ਅਦਿੱਤਿਆ ਜੈਰਥ, ਈਨਾ ਅਤੇ ਹੋਰ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …