Tuesday, March 17, 2026

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਆਈ ਕਣਕ ਵਿਚੋਂ 97 ਫੀਸਦੀ ਦੀ ਹੋਈ ਖ਼ਰੀਦ

ਵੱਖ-ਵੱਖ ਏਜੰਸੀਆਂ ਨੇ 90322 ਮੀਟਿ੍ਕ ਟਨ ਆਮਦ ਵਿਚੋਂ 87534 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ

ਨਵਾਂਸ਼ਹਿਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ‘ਚ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ।ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 90322 ਮੀਟ੍ਰਿਕ ਟਨ ਕਣਕ ਵਿਚੋਂ 87534 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ 97 ਫੀਸਦੀ ਬਣਦੀ ਹੈ।ਰੋਜ਼ਾਨਾ ਦੇ ਆਧਾਰ ’ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਮੌਸਮ ਵਿਚ ਖ਼ਰਾਬੀ ਕਾਰਨ ਕਣਕ ਦੀ ਆਮਦ ਅਤੇ ਖ਼ਰੀਦ ਵਿੱਚ ਕੁੱਝ ਖੜੋਤ ਆਈ ਸੀ, ਪ੍ਰੰਤੂ ਜ਼ਿਲ੍ਹੇ ਭਰ ਵਿਚ ਸੁਚਾਰੂ ਪ੍ਰਬੰਧਾਂ ਕਾਰਨ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ।
                      ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਔਸਤਨ ਰੋਜ਼ਾਨਾ 20 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਹੋ ਰਹੀ ਹੈ, ਜਿਸ ਦੀ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 87534 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਿਸ ਵਿਚੋਂ ਪਨਗ੍ਰੇਨ ਵੱਲੋਂ 23609 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 20534 ਮੀਟ੍ਰਿਕ ਟਨ, ਪਨਸਪ ਵੱਲੋਂ 21444 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 12426 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 9521 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
                    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿੱਚ ਦਿੱਕਤ ਆਉਂਦੀ ਹੈ, ਤਾਂ ਉਹ ਤੁਰੰਤ ਸਬੰਧਤ ਮਾਰਕੀਟ ਕਮੇਟੀ ਜਾਂ ਜ਼ਿਲ੍ਹਾ ਮੰਡੀ ਅਫ਼ਸਰ ਦੇ ਦਫ਼ਤਰ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਕੰਟਰੋਲ ਰੂਮ ਨੰਬਰ 0172-5101649 ‘ਤੇ ਵੀ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …