ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੋਵਿਡ-19 ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਦਿਨ ਪ੍ਰਤੀ ਦਿਨ ਵੱਧ ਰਹੀ ਗਿਣਤੀ ਦੀ
ਰੋਕਥਾਮ ਲਈ ਸਰਕਾਰ ਵੱਲੋਂ ਵੈਕਸੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ।ਸਿਵਲ ਹਸਪਤਾਲ ‘ਚ ਜਗਾ ਦੀ ਘਾਟ ਨੂੰ ਦੇਖਦੇ ਹੋਏ ਤਿੰਨ ਨਵੇਂ ਸਥਾਨਾਂ ‘ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੇ.ਐਫ.ਸੀ) ਪਠਾਨਕੋਟ, ਸਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਪਠਾਨਕੋਟ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਂਟਰਾਂ ਤੇ ਸਵੇਰੇ 9 ਵਜੇ ਤੋਂ ਸਾਮ 5 ਵਜੇ ਤੱਕ ਵੈਕਸੀਨੇਸ਼ਨ ਲਗਾਈ ਜਾਵੇਗੀ।
ਉਨ੍ਹਾਂ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਰੋਨਾ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਵਾਏ ਜਾਣ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media