Monday, December 23, 2024

ਪ੍ਰਧਾਨ ਮਿਨਹਾਸ ਨੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪ੍ਰਧਾਨ ਮੰਤਰੀ ਮੋਦੀ ਪਾਸੋਂ ਕੀਤੀ 100 ਕਰੋੜ ਦੀ ਮੰਗ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਗੁਰਦੁਆਰਾ ਸਚਖੰਡ ਬੋਰਡ ਵਲੋਂ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ‘ਤੇ ਸੱਚਖੰਡ ਪਬਲਿਕ ਸਕੂਲ਼ (ਸੀ.ਬੀ.ਐਸ.ਈ ਪੈਟਰਨ) ਅਤੇ ਖੇਡਾਂ ਲਈ ਅਧੁਨਿਕ ਸਹੂਲਤਾਂ ਨਾਲ ਲੈਸ ਵੱਡਾ ਸਟੇਡੀਅਮ ਬਣਾਇਆ ਜਾਵੇਗਾ।ਗੁਰਦੁਆਰਾ ਸਚਖੰਡ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਅਧਿਕਾਰੀਆਂ, ਮੈਂਬਰਾਂ ਅਤੇ ਸਮੂਹ ਸੰਗਤਾਂ ਵਲੋਂ ਪੱਤਰ ਭੇਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਇਨ੍ਹਾਂ ਸਾਰੇ ਕਾਰਜ਼ਾਂ ਦੀ ਪੂਰਤੀ ਲਈ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।
                              ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਇਸ ਸਕੂਲ਼ ਵਿੱਚ ਇਲਾਕੇ ਦੇ ਗਰੀਬ ਸਿੱਖ, ਜਰੂਰਤਮੰਦਾਂ ਅਤੇ ਵੱਖ-ਵੱਖ ਧਰਮਾਂ ਦੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਅਧੁਨਿਕ ਸਿੱਖਿਆ ਨਾਲ਼ ਜੋੜਿਆ ਜਾਵੇਗਾ।ਇਸ ਦੇ ਨਾਲ ਹੀ ਖੇਡਾਂ ਵਿੱਚ ਵਾਲੀਬਾਲ, ਹਾਕੀ, ਫੁੱਟਬਾਲ ਅਤੇ ਕੁਸ਼ਤੀ ਲਈ ਉਚ ਦਰਜ਼ੇ ਦੇ ਕੋਚ ਰੱਖ ਕੇ ਬਿਹਤਰੀਨ ਖਿਡਾਰੀ ਤਿਆਰ ਕੀਤੇ ਜਾਣਗੇ।ਪ੍ਰਧਾਨ ਮਿਨਹਾਸ ਨੇ ਦੱਸਿਆ ਕਿ ਇਹਨਾਂ ਸਾਰੀਆਂ ਉਸਾਰੀਆਂ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …