ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਇਸੇ ਦੌਰਾਨ ਹਲਕਾ ਉਤਰੀ ਦੀ ਵਾਰਡ ਨੰ: 19 ਦੇ ਗ੍ਰੀਨ ਲੈਂਡ ਇਲਾਕੇ ‘ਚ ਮੇਅਰ ਰਿੰਟੂ ਵਲੋਂ ਅਮਰੁਤ ਪ੍ਰਾਜੈਕਟ
ਅਧੀਨ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਕੰਮ ਦੀ ਲਾਗਤ 20 ਲੱਖ ਰੁਪਏ ਹੈ।ਜਿਸ ਨਾਲ ਗ੍ਰੀਨ ਲੈਂਡ ਤੇ ਆਸ ਪਾਸ ਦੇ ਇਲਾਕਾ ਵਾਸੀਆਂ ਦੀ ਪਾਣੀ ਦੀ ਕਿੱਲਤ ਦੂਰ ਹੋਵੇਗੀ ਤੇ ਉਨਾਂ ਨੂੰ ਸ਼ੁੱਧ ਪਾਣੀ ਮੁਹੱਈਆ ਹੋਵੇਗਾ। ਇਸ ਮੌਕੇ ਕੌਂਸਲਰ ਪ੍ਰਿਯੰਕਾ ਸ਼ਰਮਾ, ਰਿਤੇਸ਼ ਸ਼ਰਮਾ, ਅਨੇਕ ਸਿੰਘ, ਅਮਨ, ਕਪਿਲ ਤੇ ਇਲਾਕਾ ਨਿਵਾਸੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media