Friday, July 31, 2026

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 68 ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਗਵਾਇਆ ਟੀਕਾ

ਨਵਾਂਸ਼ਹਿਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ ਮਹਾਮਾਰੀ ਨੂੰ ਮਾਤ ਦੇਣ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਹਸਪਤਾਲ ਦੀ ਟੀਮ ਵੱਲੋਂ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ।ਜਿਸ ਦੌਰਾਨ 68 ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਪਣਾ ਟੀਕਾਕਰਨ ਕਰਵਾਇਆ ਗਿਆ।ਟੀਕਾਕਰਨ ਕਰਨ ਵਾਲੀ ਡਾ. ਅਰਵਿੰਦਰ ਕੁਮਾਰ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਵਿੱਚ ਸਟਾਫ ਨਰਸ ਗੁਰਮਿੰਦਰ ਕੌਰ, ਪਿਆਰੀ ਅਤੇ ਮਲਟੀਪਰਪਜ਼ ਹੈਲਥ ਵਰਕਰ ਮਨਪ੍ਰੀਤ ਕੌਰ ਸ਼ਾਮਲ ਸਨ।
                       ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ ਮੁਕਤ ਕਰਨ ਲਈ ਵੱਡੀ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਜਿਥੇ ਸੈਂਪਲਿੰਗ ਅਤੇ ਕਾਨਟੈਕਟ ਟਰੇਸਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਉਥੇ ਟੀਕਾਕਰਨ ਮੁਹਿੰਮ ਵੀ ਹਫ਼ਤੇ ਦੇ ਸਾਰੇ ਦਿਨ ਜ਼ੋਰਾਂ ’ਤੇ ਚੱਲ ਰਹੀ ਹੈ।ਉਨ੍ਹਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਾਰੇ ਯੋਗ ਲਾਭਪਾਤਰੀ ਟੀਕਾ ਜ਼ਰੂਰ ਲਗਵਾਉਣ, ਕਿਉਂਕਿ ਇਹੀ ਕੋਵਿਡ ਨੂੰ ਮਾਤ ਦੇਣ ਦਾ ਇਕ ਸਥਾਈ ਹੱਲ ਹੈ।

Check Also

ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ

1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …