Tuesday, November 24, 2026

ਜ਼ਿਲ੍ਹਾ ਵਾਸੀ ਹੁਣ ਸੇਵਾ ਕੇਂਦਰਾਂ ’ਚ ਵੀ ਪ੍ਰਾਪਤ ਕਰ ਸਕਣਗੇ ਫਰਦ- ਡਿਪਟੀ ਕਮਿਸ਼ਨਰ

ਪਠਾਨਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੀਆਂ ਫਰਦਾਂ ਦੇਣ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ ਹੁਣ ਇਹ ਸਹੂਲਤ ਸ਼ੁਰੂ ਹੋਣ ਨਾਲ ਬਿਨੈਕਾਰ ਆਪਣੇ ਘਰਾਂ ਦੇ ਨੇੜਲੇ ਸੇਵਾ ਕੇਂਦਰਾਂ ਤੋਂ ਹੀ ਫਰਦਾਂ ਲੈ ਸਕਣਗੇ।
                      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਫਰਦਾਂ ਸਿਰਫ ਫਰਦ ਕੇਂਦਰਾਂ ਵਿੱਚ ਹੀ ਪ੍ਰਾਪਤ ਹੁੰਦੀਆਂ ਸਨ ਜਦਕਿ ਹੁਣ ਫਰਦਾਂ ਜ਼ਿਲ੍ਹੇ ਦੇ ਕਿਸੇ ਵੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ 14 ਸੇਵਾ ਕੇਂਦਰਾਂ ਵਿੱਚ ਫਰਦ ਮੁਹੱਈਆ ਕਰਵਾਉਣ ਦੀਆਂ ਸੇਵਾਵਾਂ ਸ਼ੁਰੂ ਹੋ ਚੁੱਕੀਆਂ ਹਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …