2.12 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਅਦਾਇਗੀ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਿਸ਼ੀ ਰਾਜ ਮਹਿਰਾ ਨੇ ਦੱਸਿਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਦੀਆਂ ਮੰਡੀਆਂ  ਵਿੱਚ ਬੀਤੀ ਸ਼ਾਮ ਤੱਕ 33324 ਮੀਟਿਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਏਜ਼ਸੀਆਂ ਵਲੋ ਹੁਣ ਤੱਕ 18098 ਮੀਟਿਰਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 2.12 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।
ਵਿੱਚ ਬੀਤੀ ਸ਼ਾਮ ਤੱਕ 33324 ਮੀਟਿਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਏਜ਼ਸੀਆਂ ਵਲੋ ਹੁਣ ਤੱਕ 18098 ਮੀਟਿਰਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 2.12 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।
                          ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਲਈ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਵਲੋ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਵਿਚ 7 ਲੱਖ ਮੀਟਰਕ ਟਨ ਕਣਕ ਮੰਡੀਆਂ ਵਿਚ ਆਉਣ ਦੀ ਸੰਭਾਵਨਾ ਹੈ ।
                      ਮਹਿਰਾ ਨੇ ਦੱਸਿਆ ਕਿ ਪਨਗਰੇਨ ਏਜੰਸੀ ਵਲੋਂ 9303 ਮੀਟਰਿਕ ਟਨ, ਮਾਰਕਫੈਡ ਏਜੰਸੀ ਵਲੋਂ 3634 ਮੀਟਰਿਕ ਟਨ, ਪਨਸਪ ਏਜੰਸੀ ਵਲੋਂ 2215 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 990 ਮੀਟਰਿਕ ਟਨ ਅਤੇ ਐਫ.ਸੀ.ਆਈ ਏਜੰਸੀ ਵਲੋਂ 1956 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
                         ਉਹਨਾਂ ਦੱਸਿਆ ਕਿ ਮਿੱਥੇ ਗਏ ਟੀਚੇ ਅਨੁਸਾਰ ਹੁਣ ਤੱਕ ਲਗਭਗ 33 ਹਜ਼ਾਰ ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਸਬੰਧਿਤ ਏਜੰਸੀਆਂ ਨੂੰ ਕਿਸਾਨਾਂ ਦੀ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ 48 ਘੰਟਿਆਂ ਕਰਨੀ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ।
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					