ਨਵਾਂਸ਼ਹਿਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 415 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 68 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਅਤੇ ਨਜ਼ਦੀਕੀ ਸਰਕਾਰੀ ਹਸਪਤਾਲ ਤੋਂ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਉਣ।ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …