ਪਠਾਨਕੋਟ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਣਕ ਦੀ ਖਰੀਦ 10 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਜਿਲ੍ਹਾ
ਪਠਾਨਕੋਟ ਵਿੱਚ 13 ਅਪ੍ਰੈਲ ਤੋਂ ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਸੀ।ਇਸ ਤਰ੍ਹਾਂ ਪਿੱਛਲੇ ਕਰੀਬ ਹਫਤੇ ਭਰ ਤੋਂ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 16769 ਮੀਟਰਿਕ ਟਨ ਕਣਕ ਪਹੰੁਚੀ।ਜਿਸ ਵਿੱਚੋ ਵੱਖ-ਵੱਖ ਖਰੀਦ ਏਂਜਸੀਆਂ ਵੱੱਲੋਂ 15775 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ 15 ਸਥਾਈ ਅਤੇ 6 ਸਬ ਯਾਰਡ ਵਿੱਚ ਹੁਣ ਤੱਕ 16769 ਮੀਟਰਿਕ ਟਨ ਕਣਕ ਪਹੰੁਚੀ ਹੈ ਅਤੇ ਜਿਸ ਵਿੱਚੋਂ 15775 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।ਜਿਸ ਅਧੀਨ ਪਨਗ੍ਰੇਨ ਵੱਲੋਂ 4829 ਮੀਟਰਿਕ ਟਨ, ਮਾਰਕਫੈਡ ਵੱਲੋਂ 2885 ਮੀਟਰਿਕ ਟਨ, ਪਨਸਪ ਵੱਲੋਂ 2057 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2110 ਮੀਟਰਿਕ ਟਨ, ਐਫ.ਸੀ.ਆਈ ਵੱਲੋਂ 3894 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਉਨ੍ਹਾ ਕਿਹਾ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਅਤੇ ਮੰਡੀਆਂ ’ਚ ਕਣਕ ਦੀ ਸਾਂਭ ਸੰਭਾਲ ਲਈ ਹਰੇਕ ਲੋਂੜੀਦੇ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੀਆਂ ਸਾਰੀਆਂ ਮੰਡੀਆਂ ਵਿੱਚ ਲਗਾਏ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕਰੋਨਾ ਕਾਲ ਨੂੰ ਧਿਆਨ ਵਿੱਚ ਰੱਖਦਿਆ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media