ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ ) – ਸੂਬਾ ਸਰਕਾਰ ਤੋਂ “ਘਰ ਘਰ ਰੁਜ਼ਗਾਰ” ਦਾ ਵਾਅਦਾ ਪੂਰਾ ਕਰਵਾਉਣ ਲਈ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ
ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੱਕੇ ਮੋਰਚੇ ‘ਤੇ ਬੈਠੇ ਬੇਰੁਜ਼ਗਾਰਾਂ ਨੇ ਮੋਰਚੇ ਦੇ 112ਵੇਂ ਦਿਨ ਰਣਵੀਰ ਨਦਾਮਪੁਰ, ਸ਼ਸਪਾਲ ਸਿੰਘ ਅਤੇ ਕੁਲਵੰਤ ਸਿੰਘ ਦੀ ਅਗਵਾਈ ‘ਚ, 25 ਅਪ੍ਰੈਲ ਨੂੰ ਮੋਤੀ ਮਹਿਲ ਦੇ ਘਿਰਾਓ ਸਬੰਧੀ ਮੀਟਿੰਗ ਕੀਤੀ ਗਈ।
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਕਾਂਗਰਸ ਸਰਕਾਰ 2017 ਦੀਆਂ ਵਿਧਾਨ ਸਭਾ ਦੀਆਂ ਵੋਟਾਂ ਸਮੇਂ ਅਨੇਕਾਂ ਵਾਅਦਿਆਂ ਦੇ ਨਾਲ ਘਰ-ਘਰ ਨੌਕਰੀ ਦਾ ਵਾਅਦਾ ਕਰਕੇ ਅਤੇ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ।ਜਿਸ ਤਰ੍ਹਾਂ ਕਿਸਾਨਾਂ ਦੀ ਆਵਾਜ਼ ਮੋਦੀ ਸਰਕਾਰ ਨਹੀਂ ਸੁਣ ਰਹੀ ਉਸੇ ਤਰ੍ਹਾਂ ਕੈਪਟਨ ਸਰਕਾਰ ਕਿਸਾਨਾਂ ਦੇ ਬੱਚਿਆਂ ਦੀ ਸੁਣਵਾਈ ਨਹੀਂ ਰਹੀ।ਭਾਰਤ ਸਰਕਾਰ ਦੋ ਕਰੋੜ ਨੌਕਰੀਆਂ ਹਰੇਕ ਸਾਲ ਦੇਣ ਅਤੇ ਕਾਂਗਰਸ ਸਰਕਾਰ ਘਰ ਘਰ ਰੁਜ਼਼ਗਾਰ ਦੇਣ ਦੇ ਚੋਣ ਵਾਅਦੇ ਤੋ ਭੱਜ ਚੁੱਕੀ ਹੈ।ਉਨਾਂ ਕਿਹਾ ਕਿ ਬੀ.ਐਡ ਟੈਟ ਪਾਸ ਯੂਨੀਅਨ, ਪੀ.ਟੀ.ਆਈ ਯੂਨੀਅਨ, ਡੀ.ਪੀ.ਈ ਯੂਨੀਅਨ, ਆਰਟ ਐੰਡ ਕਰਾਫ਼ਟ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਮੋਰਚੇ ‘ਤੇ ਬੈਠੇ ਬੇਰੋਜ਼ਗਾਰਾਂ ਦੀ ਮੰਗ ਵੱਲ ਧਿਆਨ ਕੈਪਟਨ ਸਰਕਾਰ ਨੇ ਧਿਆਨ ਨਹੀਂ ਦਿੱਤਾ।ਸਗੋਂ ਸਮੇਂ ਸਮੇਂ ‘ਤੇ ਬੇਰੁਜ਼ਗਾਰਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ਼ ਕੀਤਾ ਜਾਂਦਾ ਰਿਹਾ ਅਤੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਹਨਾਂ ਨੇ ਕਿਹਾ ਕਿ ਮੰਗਾਂ ਨਾ ਮੰਨੇ ਜਾਣ ‘ਤੇ 25 ਅਪ੍ਰੈਲ ਨੂੰ ਮੋਤੀ ਮਹਿਲ ਸਾਹਮਣੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਇਸ ਸਮੇਂ ਰਘਵੀਰ ਬੱਲਰਾਂ, ਰਵਿੰਦਰ ਸਿੰਘ, ਹਰਦਮ ਸਿੰਘ, ਤਰਲੋਚਨ ਨਾਗਰਾ, ਮਨਦੀਪ ਸੰਗਰੂਰ, ਨਿੱਕਾ ਸਿੰਘ, ਸਰਬਜੀਤ ਗਿੱਲ, ਹੇਮਰਾਜ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media