ਸਮਰਾਲਾ, 22 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਕੋਰੋਨਾ ਮਹਾਮਾਰੀ ਦੇ ਵਧਦੇ ਜਾ ਰਹੇ ਫੈਲਾਅ ਨੂੰ ਰੋਕਣ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈਇਸੇ
ਲੜੀ ਦੇ ਤਹਿਤ ਪੂਰੇ ਦੇਸ਼ ਵਿੱਚ ਲੋਕਾਂ ਨੂੰ ਐਂਟੀ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਸਮਰਾਲਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਵੀ ਪ੍ਰਸ਼ਾਸ਼ਨ ਵਲੋਂ ਕੋਰੋਨਾ ਵਾਇਰਸ ਨਾਲ ਲੜਨ ਲਈ ਟੀਕਾਕਰਨ ਲਈ ਕੈਂਪ ਲਗਾਏ ਜਾ ਰਹੇ ਹਨ।ਇਸੇ ਤਹਿਤ ਸਮਰਾਲਾ ਸਹਿਰ ਵਿੱਚ ਪ੍ਰਸਿੱਧ ਪੰਜਾਬੀ ਅਖਬਾਰ ਦੀ ਮਹਿਲਾ ਪੱਤਰਕਾਰ ਕਮਲਜੀਤ ਕੌਰ ਨੇ ਪਹਿਲਕਦਮੀ ਕਰਦੇ ਹੋਏ ਹਰਨਾਮ ਨਗਰ ਵਿੱਚ ਲੱਗੇ ਕੈਂਪ ਵਿਚ ਪਹੁੰਚ ਕੇ ਵੈਕਸੀਨ ਦਾ ਟੀਕਾ ਲਗਵਾਇਆ।ਹਰੇਕ ਵਿਅਕਤੀ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਟੀਕਾ ਲਗਵਾਉਣ ਦੀ ਅਪੀਲ ਕਰਦਿਆਂ ਉਨਾਂ ਕਿਹਾ ਕਿ ਟੀਕੇ ਲਗਾਉਣ ਦੇ ਨਾਲ-ਨਾਲ ਲੋਕਾਂ ਨੂੰ ਹਮੇਸ਼ਾਂ ਮਾਸਕ ਪਹਿਨ ਕੇ ਰੱਖਣ ਤੇ ਸਰਕਾਰੀ ਹਦਾਇਤਾਂ ਦਾ ਪਾਲਣ ਕਰਨਾ ਜਰੂਰੀ ਹੈ।
ਸਿਵਲ ਹਸਪਤਾਲ ਸਮਰਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ: ਤਾਰਿਕਜੋਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰੱਖਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਜ ਦੇ ਕੈਂਪ ਵਿੱਚ ਬੀ.ਐਲ.ਓ ਸੰਤੋਸ਼ ਕੁਮਾਰੀ, ਆਸਾ ਵਰਕਰ ਰੁਪਿੰਦਰ ਕੌਰ, ਵੈਕਸੀਨੇਟਰ ਕੁਲਜੀਤ ਕੌਰ ਅਤੇ ਹੋਰ ਸਟਾਫ ਨੇ ਲੋਕਾਂ ਨੂੰ ਟੀਕੇ ਲਗਾਏ।
ਇਸ ਮੌਕੇ ਵਾਰਡ ਦੀ ਕੌਂਸਲਰ ਬਲਵਿੰਦਰ ਕੌਰ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਿਸ਼ਾਣੂ ਦੀ ਰੋਕਥਾਮ ਲਈ ਟੀਕੇ ਲਗਾਉਣੇ ਚਾਹੀਦੇ ਹਨ ਤਾਂ ਜੋ ਬਿਮਾਰੀ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਜਗ੍ਹਾ ਜਗ੍ਹਾ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਿੰਨੀ ਜਲਦੀ ਹੋ ਸਕੇ ਟੀਕਾ ਲਗਾਇਆ ਜਾ ਸਕੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media