Tuesday, March 3, 2026

ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ 14 ਪਰਚੇ ਦਰਜ਼

ਬਿਨਾਂ ਮਾਸਕ ਵਾਲੇ 643 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-89 ਦੇ ਕੱਟੇ ਚਲਾਨ

ਨਵਾਂਸ਼ਹਿਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਅੱਜ 14 ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਨਵਾਂਸ਼ਹਿਰ ਵਿਖੇ 3, ਸਦਰ ਨਵਾਂਸ਼ਹਿਰ ਵਿਖੇ 1, ਰਾਹੋਂ ਵਿਖੇ 2, ਸਿਟੀ ਬੰਗਾ ਵਿਖੇ 1, ਮੁਕੰਦਪੁਰ ਵਿਖੇ 1, ਬਹਿਰਾਮ ਵਿਖੇ 1, ਕਾਠਗੜ੍ਹ ਵਿਖੇ 2, ਸਦਰ ਬਲਾਚੌਰ ਵਿਖੇ 1 ਅਤੇ ਪੋਜੇਵਾਲ ਵਿਖੇ 2 ਪਰਚੇ ਦਰਜ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 643 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 89 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
                   ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਅਤੇ ਨਜ਼ਦੀਕੀ ਸਰਕਾਰੀ ਹਸਪਤਾਲ ਤੋਂ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਉਣ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾੳੂਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰੀ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …