ਨਵਾਂਸ਼ਹਿਰ, 22 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 25 ਅਪ੍ਰੈਲ 2021 ਨੂੰ ਭਗਵਾਨ ਮਹਾਂਵੀਰ ਜਯੰਤੀ ਦੇ ਤਿਉਹਾਰ ਮੌਕੇ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਬੁੱਚੜਖਾਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਦਿਨ ਹੋਟਲਾਂ ਅਤੇ ਢਾਬਿਆਂ ਆਦਿ ’ਤੇ ਮੀਟ ਅਤੇ ਆਂਡਿਆਂ ਦੀ ਵਰਤੋਂ ’ਤੇ ਵੀ ਪਾਬੰਦੀ ਹੋਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media