Sunday, September 27, 2026

ਖੁਸ਼ੀ-ਗਮੀ ਦੇ ਮੌਕੇ ਸਰਕਾਰੀ ਹਦਾਇਤਾਂ ਤੋਂ ਵੱਧ ਇਕੱਠ ਕਰਨ ਤੋਂ ਗੁਰੇਜ਼ ਕਰਨ ਦੀ ਲੋੜ – ਲਤੀਫ ਅਹਿਮਦ

ਐਸ.ਡੀ.ਐਮ ਅਤੇ ਡੀ.ਐਸ.ਪੀ ਨੇ ਵੰਡੇ ਹਜ਼ਾਰਾਂ ਲੋਕਾਂ ਨੂੰ ਮਾਸਕ
ਧੂਰੀ, 23 ਅਪ੍ਰੈਲ (ਪ੍ਰਵੀਨ ਗਰਗ)- ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸੰਧੂ, ਥਾਣਾ ਸਿਟੀ ਧੂਰੀ ਦੇ ਮੁਖੀ ਦੀਪਇੰਦਰ ਸਿੰਘ ਜੇਜੀ, ਐਸ.ਐਮ.ਓ ਡਾ. ਰਿਸ਼ਮਾ ਭੌਰਾ ਆਦਿ ਵੱਲੋਂ ਸੰਗਰੂਰ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਦਰਸ਼ਨ ਸਿੰਘ ਅਤੇ ਸੈਕਟਰੀ ਅਮ੍ਰਿੰਤ ਗਰਗ ਰਿੰਕੂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅਤੇ ਅਨਾਜ਼ ਮੰਡੀ ਧੂਰੀ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਜਾਗਰੂਕ ਕਰਦਿਆਂ ਮਾਸਕ ਵੰਡੇ ਗਏ।
                  ਐਸ.ਡੀ.ਐਮ ਧੂਰੀ ਲਤੀਫ ਅਹਿਮਦ ਨੇ ਕਿਹਾ ਕਿ ਇਨੀਂ ਦਿਨੀਂ ਮੁੜ ਕੋਰੋਨਾ ਮਹਾਂਮਾਰੀ ਨੇ ਪੰਜਾਬ ਵਿੱਚ ਜ਼ਰ ਫੜ੍ਹਿਆ ਹੋਇਆ ਹੈ ਅਤੇ ਇਸ ਤੋਂ ਬਚਣ ਲਈ ਸਾਵਧਾਨੀਆਂ ਬਹੁਤ ਜਰੂਰੀ ਹਨ।ਉਹਨਾਂ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਆਹ-ਸਮਾਗਮਾਂ, ਅੰਤਿਮ ਸਸਕਾਰ ਅਤੇ ਭੋਗ ਆਦਿ ਦੇ ਮੌਕਿਆਂ ‘ਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਤੋਂ ਜ਼ਿਆਦਾ ਇਕੱਠ ਕਰਨ ‘ਤੇ ਪੂਰਨ ਪਾਬੰਦੀ ਹੈ ਅਤੇ ਲੋਕਾਂ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
                 ਇਸ ਮੌਕੇ ਡੀ.ਐਸ.ਪੀ ਪਰਮਜੀਤ ਸਿੰਘ ਸੰਧੂ ਅਤੇ ਥਾਣਾ ਮੁਖੀ ਦੀਪਇੰਦਰ ਸਿੰਘ ਜੇਜੀ ਨੇ ਕਿਹਾ ਕਿ ਰਾਤ ਦੇ ਕਰਫਿਊ ਅਤੇ ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …