Thursday, April 30, 2026

ਖ਼ਰੀਦ ਦੇ ਮਾਮਲੇ ’ਚ ਨਵਾਂਸ਼ਹਿਰ, ਬੰਗਾ ਤੇ ਰਾਹੋਂ ਮੰਡੀਆਂ ਮੋਹਰੀ

ਜ਼ਿਲ੍ਹੇ ‘ਚ ਹੁਣ ਤੱਕ ਹੋਈ 129236 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 129236 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਨਵਾਂਸ਼ਹਿਰ, ਬੰਗਾ ਤੇ ਰਾਹੋਂ ਮੰਡੀਆਂ ਮੋਹਰੀ ਚੱਲ ਰਹੀਆਂ ਹਨ, ਜਿਥੇ ਕਿ ਕ੍ਰਮਵਾਰ 26818 ਮੀਟ੍ਰਿਕ ਟਨ, 18427 ਮੀਟ੍ਰਿਕ ਟਨ ਅਤੇ 10712 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਲਾਚੌਰ ਮੰਡੀ ਵਿਚ 9613, ਗਰਚਾ ਵਿਚ 5379, ਮੁਕੰਦਪੁਰ ਵਿਚ 4843, ਜਾਡਲਾ ਵਿਚ 4525 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
                   ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਖ਼ਰੀਦ ਕੇਂਦਰਾਂ ਵਿਚ ਪਹੁੰਚੀ ਕੁੱਲ 130504 ਮੀਟ੍ਰਿਕ ਟਨ ਕਣਕ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 129236 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਹੁਣ ਤੱਕ ਪਨਗ੍ਰੇਨ ਵੱਲੋਂ 35403 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 31275 ਮੀਟ੍ਰਿਕ ਟਨ, ਪਨਸਪ ਵੱਲੋਂ 28592 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 18425 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 15541 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
                        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 103.09 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ।ਮੰਡੀਆਂ ਵਿਚੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …