ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਡੇਰਾ ਸੰਤਪੁਰਾ ਮਾਣਕੋ ਜੱਬੜ ਦੇ ਮੁੱਖ
ਸੇਵਾਦਾਰ ਤੇ ਚਾਂਸਲਰ ਸੰਤ ਭਾਗ ਸਿੰਘ ਯੂਨੀਵਰਸਿਟੀ ਬਾਬਾ ਦਿਲਾਵਰ ਸਿੰਘ ਜੱਬੜਾਂਵਾਲੇ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕੀਤਾ ਹੈ।ਉਨਾਂ ਨੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਬਾ ਦਿਲਾਵਰ ਸਿੰਘ ਨੇ ਵਿਦਿਅਕ ਖੇਤਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕੰਮਾਂ ਨੂੰ ਹਮੇਸ਼ਾ ਪਹਿਲ ਦਿੱਤੀ ਹੈ।ਬਾਬਾ ਦਿਲਾਵਰ ਸਿੰਘ ਨੇ ਸੰਤ ਭਾਗ ਸਿੰਘ ਯੂਨੀਵਰਸਿਟੀ ਬਣਾਉਣ ਵਿਚ ਵੀ ਵੱਡਾ ਯੋਗਦਾਨ ਪਾਇਆ, ਜਿਥੋਂ ਸਿੱਖਿਆ ਪ੍ਰਾਪਤ ਕਰਕੇ ਹਜ਼ਾਰਾਂ ਵਿਦਿਆਰਥੀ ਉੱਚ ਮੁਕਾਮ ਹਾਸਲ ਕਰ ਚੁੱਕੇ ਹਨ।ਉਨ੍ਹਾਂ ਨੇ ਧਾਰਮਿਕ ਤੇ ਸਮਾਜਿਕ ਸੇਵਾ ਵਿਚ ਵਿਚਰਦਿਆਂ ਬਹੁਤ ਸਾਰੇ ਸੜਕੀ ਮਾਰਗ ਤੇ ਪੁੱਲ ਆਦਿ ਵੀ ਬਣਵਾਏ।ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਬਾ ਦਿਲਾਵਰ ਸਿੰਘ ਦੇ ਚਲਾਣੇ ਨਾਲ ਆਦਮਪੁਰ, ਜਲੰਧਰ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media